ਅੰਮ੍ਰਿਤਸਰ ਦੇ ਸੁਲਤਾਨ ਵਿੰਡ ਇਲਾਕੇ ਵਿਚ ਕਿਸੇ ਗੱਲ ਨੂੰ ਲੈ ਕੇ ਦੋ ਦੋਸਤਾਂ ਦਰਮਿਆਨ ਹੋਏ ਖੂਨੀ ਲੜਾਈ ਵਿਚ ਇਕ ਦੀ ਮੌਤ ਹੋ ਗਈ। ਪਹਿਲਾਂ ਤਾਂ ਦੋਸ਼ੀ ਸਿਮਰਨਜੀਤ ਨੇ ਗਲੀ ‘ਚੋਂ ਲੰਘ ਰਹੇ ਬਿਕਰਮ ਦੇ ਪਰਿਵਾਰਕ ਮੈਂਬਰ ਨਾਲ ਬਦਸਲੂਕੀ ਕੀਤੀ ਅਤੇ ਉਸ ਨੂੰ ਗਾਲ੍ਹਾਂ ਕੱਢੀਆਂ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਸਿਮਰਨਜੀਤ ਨੇ ਬਿਕਰਮ ਦੇ ਸਿਰ ‘ਤੇ ਤੇਜ਼ਧਾਰ ਗੰਡਾਸੇ ਨਾਲ ਵਾਰ ਕੀਤਾ, ਜਿਸ ਨਾਲ ਉਹ ਉਥੇ ਹੀ ਢੇਰ ਹੋ ਗਿਆ। ਵਾਰਦਾਤ ਦੀ ਇਹ ਸਾਰੀ ਵੀਡੀਓ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਗੰਭੀਰ ਹਾਲਤ ਵਿਚ ਬਿਕਰਮ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਦੋ ਦਿਨਾਂ ਬਾਅਦ ਉਸ ਨੇ ਦਮ ਤੋੜ ਦਿੱਤਾ। ਬਿਕਰਮ ਦੇ ਪਰਿਵਾਰ ਵਲੋਂ ਧਰਨਾ ਦੇਣ ਤਾਂ ਬਾਅਦ ਪੁਲਸ ਨੇ ਦੋਸ਼ੀ ਸਿਮਰਨਜੀਤ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਮਾਮਲੇ ਵਿਚ ਸਿਮਰਨਜੀਤ ਸਿੰਘ ਦੇ ਬਾਕੀ ਰਿਸ਼ਤੇਦਾਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।
Sikh Website Dedicated Website For Sikh In World