ਆਹ ਦੇਖੋ ਦਰਬਾਰ ਸਾਹਿਬ ਆਉਣ ਤੋਂ ਬਾਦ ਇੰਡੀਆ ਦੇ ਰਾਸ਼ਟਰਪਤੀ ਨੇ ਕੀ ਕੀ ਲਿਖਿਆ ..

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।

 

ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਸ਼ਟਰਪਤੀ ਨੇ ਵਿਜ਼ੀਟਰ ਬੁੱਕ ਵਿੱਚ ਲਿਖਿਆ, “ਅੱਜ ਉਨ੍ਹਾਂ ਨੂੰ ਪਵਿੱਤਰ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਆ ਕੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਸਿੱਖ ਧਰਮ ਦੀਆਂ ਮਹਾਨ ਪ੍ਰੰਪਰਾਵਾਂ,”ਪੰਗਤ, ਸੰਗਤ ਤੇ ਲੰਗਰ” ਵਿੱਚ ਸਾਰੇ ਭੇਦਭਾਵ ਨੂੰ ਮਿਟਾਉਣ ਦੀ ਜੋ ਤਾਕਤ ਹੈ, ਉਸ ਦਾ ਅਨੁਭਵ ਹੋਇਆ। ਰਾਸ਼ਟਰਪਤੀ ਬਣਨ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ।

har-2

ਰਾਸ਼ਟਰਪਤੀ ਨੇ ਅੱਗੇ ਲਿਖਿਆ ਕਿ ਇੱਥੇ ਆ ਕੇ ਸ਼ਰਧਾਲੂਆਂ ਵਿੱਚ ਸਭ ਦੇ ਭਲੇ ਲਈ ਕੰਮ ਕਾਰਨ ਦੀ ਭਾਵਨਾ ਨੂੰ ਦੇਖ ਕੇ ਆਪਣੇ ਦੇਸ਼ ਦੇ ਮਾਨਵਤਾਵਾਦੀ ਮੁੱਲਾਂ ‘ਤੇ ਮਾਣ ਹੁੰਦਾ ਹੈ। ਇੱਥੇ ਆ ਕੇ ਮੈਨੂੰ ਜੋ ਅਨੁਭਵ ਮਿਲਿਆ, ਉਸ ਨੂੰ ਮੈਂ ਪਰਮ ਪਿਤਾ ਪ੍ਰਮਾਤਮਾ ਤੇ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਮੰਨਦਾ ਹਾਂ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵੀ ਮੌਜੂਦ ਸਨ।

ਇਸ ਤੋਂ ਬਾਅਦ ਰਾਸ਼ਟਰਪਤੀ ਜੱਲ੍ਹਿਆਂਵਾਲਾ ਬਾਗ ਵੀ ਗਏ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਾਰਨ ਤੋਂ ਬਾਅਦ ਉਨ੍ਹਾਂ ਲਿਖਿਆ ਕਿ ਅੱਜ ਆਪਣੇ ਅੰਮ੍ਰਿਤਸਰ ਦੌਰੇ ‘ਤੇ ਮੈਨੂੰ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕਰਨ ਦਾ ਮੌਕਾ ਮਿਲਿਆ। ਇਸ ਇਤਿਹਾਸਕ ਥਾਂ ‘ਤੇ ਆ ਕੇ ਤੇ ਆਪਣੇ ਪ੍ਰਾਣਾਂ ਦੀ ਅਹੁਤੀ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਕੇ ਮੇਰੀਆਂ ਅੱਖਾਂ ਨਮ ਹੋ ਗਈਆਂ। ਮੈਂ ਆਪਣੇ ਦਿਲ ਦੀ ਗਹਿਰਾਈ ਤੋਂ ਇਨ੍ਹਾਂ ਸਾਰੇ ਸ਼ਹੀਦ ਸਪੂਤਾਂ ਦੇ ਸਨਮਾਨ ਵਿੱਚ ਨਤਮਸਤਕ ਹਾਂ।

har-3

ਇਸ ਤੋਂ ਬਾਅਦ  ਬਾਅਦ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਏ।

error: Content is protected !!