ਇਸ ਅਕਾਲੀ ਲੀਡਰ ਦੀ ਮਾਂ ਨਾਲ ਵਾਪਰੀ ਲੁੱਟ ਖੋਹ ਦੀ ਘਟਨਾ !!

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਮਾਤਾ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਝਪਟ ਕੇ ਫਰਾਰ ਹੋ ਗਏ। ਪਰਸ ਨੂੰ ਬਚਾਉਂਦੇ ਹੋਏ ਵਿਧਾਇਕ ਦੀ ਮਾਂ ਰਿਕਸ਼ੇ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਉਨ੍ਹਾਂ ਦਾ ਚੂਲਾ ਟੁੱਟ ਗਿਆ ਅਤੇ ਗੰਭੀਰ ਜ਼ਖਮੀ ਹਾਲਤ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਪਵਨ ਟੀਨੂੰ ਦੀ ਮਾਤਾ ਬਸ ਸਟੈਂਡ ਵੱਲ ਜਾ ਰਹੇ ਸਨ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਰਸ ਝਪਟ ਲਿਆ। ਇਸ ਦੌਰਾਨ ਪਰਸ ਨੂੰ ਬਚਾਉਂਦੇ ਹੋਏ ਉਹ ਰਿਕਸ਼ੇ ਤੋਂ ਹੇਠਾਂ ਡਿੱਗ ਗਏ ਅਤੇ ਜ਼ਖਮੀ ਹੋ ਗਏ। ਫਿਲਹਾਲ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਸੂਬੇ ‘ਚ ਲੁੱਟ ਖੋਹ ਅਤੇ ਕਤਲੇਆਮ ਦੀਆਂ ਹੋ ਰਹੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

error: Content is protected !!