ਐਸ.ਜੀ.ਪੀ.ਸੀ ਵੱਲੋਂ ਜਸਟਿਨ ਟਰੂਡੋ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ (ਤਸਵੀਰਾਂ)
ਜਸਟਿਨ ਟਰੂਡੋ ਅੱਜ ਹਰਿਮੰਦਰ ਸਾਹਿਬ ਪਹੁੰਚੇ ੲਿੱਥੇ ੳੁਹਨਾਂ ਦਾ ਬਹੁਤ ਨਿੱਘਾ ਸਵਾਗਤ ਕੀਤਾ ਗਿਅਾ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਟਿਨ ਟਰੂਡੋ ਦਾ ਸ੍ਰੀ ਹਰਿਮੰਦਰ ਸਾਹਿਬ, ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਨਵਜੋਤ ਸਿੱਧੂ ਵੀ ਮੌਜੂਦ ਸਨ।

ਇਸ ਮੌਕੇ ਟਰੂਡੋ ਨੂੰ 24 ਕੈਰੇਟ ਸੋਨੇ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਤਿਮਾ, ਸਿਰੋਪਾਓ ਅਤੇ ਸ੍ਰੀ ਸਾਹਿਬ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਵਿਖੇ ਜਸਟਿਨ ਟਰੂਡੋ ਦੀ ਆਮਦ ਨੂੰ ਲੈਂ ਕੇ ਸ਼੍ਰੋਮਣੀ ਕਮੇਟੀ ਵਲੋਂ ਖਾਸ ਤਿਆਰੀਆਂ ਕੀਤੀਆ ਗਈਆਂ ਸਨ,

ਜਿਨ੍ਹਾਂ ਦੇ ਚਲਦਿਆਂ ਜਿਥੇ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਪਲਾਜ਼ਾ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਗਿਆ ਸੀ,

ਉਥੇ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਨੂੰ ਵੀ ਖ਼ਾਸ ਤੌਰ ਤੇ ਜਸਟਿਨ ਟਰੂਡੋ ਦੇ ਸਵਾਗਤ ਲਈ ਸਜਾਇਆ ਗਿਆ ਸੀ।
Sikh Website Dedicated Website For Sikh In World