ਖਾੜਕੂਵਾਦ ਕਾਰਨ ਨਹੀਂ ਨਿੱਜੀ ਰੰਜਿਸ਼ ਕਾਰਨ ਹੋਈ ਹਿੰਦੂ ਆਗੂ ਵਿਪਨ ਦੀ ਹੱਤਿਆ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਹਿੰਦੂ ਸੰਗਠਨ ਦੇ ਨੇਤਾ ਵਿਪਨ ਸ਼ਰਮਾ ਦੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਸੀ। ਬਟਾਲਾ ਰੋਡ ਭਾਰਤ ਨਗਰ ਵਿੱਚ ਚਾਰ ਦੋ ਪਗੜੀਧਾਰੀ ਨੌਜਵਾਨਾਂ ਨੇ ਅਚਾਨਕ ਆ ਕੇ ਉਨ੍ਹਾਂ ਨੂੰ ਨਜਦੀਕ ਤੋਂ 10 ਗੋਲੀਆਂ ਮਾਰੀਆਂ ਸਨ। ਜਿਨ੍ਹਾਂ ਵਿਚੋਂ 6 ਗੋਲਿਆਂ ਸ਼ਰਮਾ ਨੂੰ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ। ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਪੁਲਿਸ ਸ਼੍ਰੀ ਕਮਿਸ਼ਨਰ ਐਸਏਐਸ ਵਾਸਤਵ ਨੇ ਦੱਸਿਆ ਕਿ ਵਿਪਨ ਹਿੰਦੂ ਸੰਗਠਨ ਨਾਲ ਜੁੜੇ ਸਨ ਅਤੇ ਅੱਤਵਾਦ ਅਤੇ ਖਾਲਿਸਤਾਨ ਦੇ ਖ਼ਿਲਾਫ਼ ਕਈ ਵਾਰ ਬੋਲ ਚੁੱਕੇ ਸਨ। ਉਨ੍ਹਾਂ ਦਾ ਕੇਬਲ ਦਾ ਕੰਮ ਸੀ। ਹੋ ਸਕਦਾ ਹੈ ਕਿ ਕਾਰੋਬਾਰੀ ਰੰਜਸ਼ ਵਿੱਚ ਹੱਤਿਆ ਹੋਈ ਹੋਵੇ।

Hindu leader Vipin kumar murdered due to personal rivalryHindu leader Vipin kumar murdered due to personal rivalry

ਹੁਣ ਤੱਕ ਹਿੰਦੂ ਸੰਘਰਸ਼ ਸੈਨਾ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਕੁਮਾਰ ਸ਼ਰਮਾ ਦੀ ਹੱਤਿਆ ਲਈ ਪੁਲਿਸ ਸਿੱਖ ਖਾੜਕੂਆਂ ਨੂੰ ਜ਼ਿੰਮੇਵਾਰ ਦੱਸ ਰਹੀ ਸੀ, ਇਸ ਮਾਮਲੇ ‘ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਕਿ ਪੁਲਿਸ ਦੇ ਵਿਸ਼ੇਸ਼ ਸੈੱਲ (ਐਂਟੀ ਟੈਰੇਰਿਸਟ ਫੋਰਸ) ਦੇ ਆਈ. ਜੀ. ਕੁੰਵਰਵਿਜੇ ਪ੍ਰਤਾਪ ਸਿੰਘ ਨੇ ਇਹ ਖ਼ੁਲਾਸਾ ਕੀਤਾ ਕਿ ਇਹ ਕਤਲ ਕਿਸੇ ਖਾੜਕੂ ਜਥੇਬੰਦੀ ਵਲੋਂ ਨਹੀਂ ਬਲਕਿ ਨਿੱਜੀ ਰੰਜਿਸ਼ ਅਧੀਨ ਹੋਇਆ ਹੈ ਤੇ ਪੁਲਿਸ ਕਾਤਲਾਂ ਤੱਕ ਪੁੱਜ ਗਈ ਹੈ। ਇਸ ਕਤਲ ਉਪਰੰਤ ਪਹਿਲਾਂ ਪੁਲਿਸ ਕਮਿਸ਼ਨਰ ਐਸ. ਸ੍ਰੀ ਵਾਸਤਵਾ ਨੇ ਕਿਹਾ ਸੀ ਕਿ ਇਹ ਕਤਲ ਸਿੱਖ ਖਾੜਕੂਆਂ ਜਾਂ ਗੈਂਗਸਟਰਾਂ ਵਲੋਂ ਕੀਤਾ ਗਿਆ ਹੋ ਸਕਦਾ ਹੈ।Hindu leader Vipin kumar murdered due to personal rivalry ਪੁਲਿਸ ਵਲੋਂ ਕਾਤਲਾਂ ਨੂੰ ਸਿੱਖ ਨੌਜਵਾਨ ਕਹਿ ਕੇ ਕੀਤੇ ਪ੍ਰਚਾਰ ਦਾ ਵੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ, ਅੱਜ ਸਿੱਖ ਸਟੂਡੈਂਟ ਫੈੱਡਰੇਸ਼ਨ ਮਹਿਤਾ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਢੋਟ ਦੀ ਅਗਵਾਈ ਹੇਠ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮਿਲ ਕੇ ਦੱਸਿਆ ਸੀ ਕਿ ਪੁਲਿਸ ਦੇ ਅਜਿਹੇ ਪ੍ਰਚਾਰ ਕਾਰਨ ਪੰਜਾਬ ਦੇ ਦੋਹਾਂ ਭਾਈਚਾਰਿਆਂ ਵਿਚਕਾਰ ਮਾਹੌਲ ਤਣਾਅਪੂਰਨ ਹੋ ਸਕਦਾ ਹੈ। ਵਫ਼ਦ ਨੇ ਪੁਲਿਸ ਨੂੰ ਤੁਰੰਤ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ। ਸ: ਢੋਟ ਨੇ ਦੱਸਿਆ ਕਿ ਰੋਸ ਪ੍ਰਦਰਸ਼ਨਾਂ ਦੌਰਾਨ ਸੰਤ ਭਿੰਡਰਾਂ ਵਾਲਿਆਂ ਖ਼ਿਲਾਫ਼ ਨਾਅਰੇ ਲਾਉਣਾ ਮੰਦਭਾਗਾ ਹੈ ਜਿਨ੍ਹਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।Hindu leader Vipin kumar murdered due to personal rivalry ਆਈ. ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਸਿਆ ਕਿ ਹੁਣ ਤੱਕ ਦੀ ਕੀਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਪਨ ਸ਼ਰਮਾ ਦਾ ਕਤਲ ਕਿਸੇ ਖਾੜਕੂ ਨੇ ਨਹੀਂ ਕੀਤਾ ਤੇ ਨਾ ਹੀ ਕਿਸੇ ਗੈਂਗਸਟਰ ਦਾ ਇਸ ‘ਚ ਹੱਥ ਹੈ ਸਗੋਂ ਇਹ ਕਤਲ ਆਪਸੀ ਰੰਜਿਸ਼ ਦਾ ਸਿੱਟਾ ਹੈ, ਜਿਸ ਦੇ ਕਾਤਲਾਂ ਬਾਰੇ ਪਤਾ ਲਗਾ ਲਿਆ ਗਿਆ ਹੈ ਜਿਨ੍ਹਾਂ ਬਾਰੇ ਉਹ ਬਕਾਇਦਾ ਭਲਕੇ ਪੱਤਰਕਾਰ ਵਾਰਤਾ ‘ਚ ਖ਼ੁਲਾਸਾ ਕਰਨਗੇ। ਉਨ੍ਹਾਂ ਕਿਹਾ ਕਿ ਪੁਲਿਸ ਪੰਜਾਬ ਦੀ ਅਮਨ ਸ਼ਾਂਤੀ ਨੂੰੂ ਭੰਗ ਕਰਨ ਦੀ ਕਿਸੇ ਨੂੰ ਇਜ਼ਾਜਤ ਨਹੀਂ ਦੇਵੇਗੀ, ਉਨ੍ਹਾਂ ਦੋਹਾਂ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।Hindu leader Vipin kumar murdered due to personal rivalry ਜ਼ਿਕਰਯੋਗ ਹੈ ਕਿ ਪੁਲਿਸ ਨੇ ਹਿੰਦੂ ਸੰਘਰਸ਼ ਫੌਜ ਦੇ ਜਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਦੀ ਹੱਤਿਆ ਦੇ ਇਲਜ਼ਾਮ ਵਿੱਚ ਸੋਸ਼ਲ ਮੀਡੀਆ ਵਿੱਚ ਵਾਇਰਲ ਹੋਈ ਗੈਂਗਸਟਰ ਸਾਰਜ ਸਿੰਘ ਮਿੰਟੂ ਦੀ ਫੋਟੋ ਦੇ ਬਾਅਦ ਹੁਣ ਥਾਣਾ ਏ ਡਿਵੀਜਨ ਪੁਲਿਸ ਨੇ ਸਾਰਜ ਸਿੰਘ ਮਿੰਟੂ ਦੇ ਬਾਰੇ ਵਿੱਚ ਸੂਚਨਾ ਦੇਣ ਵਾਲੇ ਨੂੰ ਪੰਜ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ ।Hindu leader Vipin kumar murdered due to personal rivalry ਗੈਂਗਸਟਰ ਸਾਰਜ ਸਿੰਘ ਮਿੰਟੂ ਦਰਜਨਾਂ ਵਾਰਦਾਤ ਵਿੱਚ ਲੋੜੀਦਾ ਹੈ । ਹੁਸ਼ਿਆਰਪੁਰ , ਲੁਧਿਆਣਾ , ਕਪੂਰਥਲਾ , ਅੰਮ੍ਰਿਤਸਰ , ਤਰਨਤਾਰਨ ਸਹਿਤ ਹੋਰ ਜਿਲ੍ਹਿਆਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਬਾਅਦ ਵੀ ਗੈਂਗਸਟਰ ਸਰਾਜ ਸਿੰਘ ਮਿੰਟੂ ਅੱਜ ਤੱਕ ਪੁਲਿਸ ਹੱਥੇ ਨਹੀਂ ਚੜ੍ਹਿਆ ਹੈ । ਸਾਰਜ ਸਿੰਘ ਮਿੰਟੂ ਦਾ ਚਿਹਰਾ ਸੋਸ਼ਲ ਮੀਡੀਆ ‘ਤੇ ਆਉਣ ਦੇ ਬਾਅਦ ਅੰਮ੍ਰਿਤਸਰ ਪੁਲਿਸ ਨੇ ਪੰਜਾਬ ਦੇ ਸਾਰੇ ਜਿਲ੍ਹਿਆਂ ਦੀ ਪੁਲਿਸ ਨਾਲ ਸੰਪਰਕ ਸਾਧਿਆ ਹੈ ।

error: Content is protected !!