ਬਟਾਲੇ ਦੇ ਨੇੜੇ ਪਿੰਡ ਦਾ ਇਹ ਅਜੀਤ ਸਿੰਘ ਨਾਮ ਦਾ ਵਿਅਕਤੀ ਢੇਡ ਸਾਲ ਪਹਿਲਾਂ ਵੀ ਪਖੰਡ ਕਰਦਾ ਸੀ ਤੇ ਅੱਜ ਵੀ ਸਤਿਕਾਰ ਕਮੇਟੀ ਵੱਲੋਂ ਅੱਜ ਵੀ ਫੜ੍ਹਿਆ ਗਿਆ ਹੈ। ਉਸ ਨੇ ਪੁਲਿਸ ਮੂਹਰੇ ਇਹ ਕਿਹਾ ਕਿ ਅੱਗੇ ਤੋਂ ਉਹ ਇਹ ਕੰਮ ਨਹੀਂ ਕਰੇਗਾ। ਐਸ ਐਚ ਓ ਨਿਰਮਲ ਕੌਰ ਨੇ ਕਿਹਾ ਕਿ ਉਸ ਨੂੰ ਇੱਕ ਵਾਰ ਮੁਆਫ ਕਰ ਦਿੱਤਾ ਜਾਵੇ, ਜੇ ਅੱਗੇ ਤੋਂ ਉਹ ਇਹ ਕੰਮ ਕਰੇਗਾ ਤਾਂ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਲੋਕਾਂ ਨੂੰ ਮੁੰਡੇ ਦੇਣੇ, ਜਨਾਨੀਆਂ ਦੇ ਢਿੱਡਾਂ ਤੇ ਹੱਥ ਫੇਰਨੇ, ਸਵਾ ਦੇਣੀ ਆਦਿ ਵਰਗੇ ਗਲਤ ਕੰਮ ਕਰਦਾ ਹੈ।
ਨਸ਼ੇ ਅੱਜ ਪੰਜਾਬ ਨੂੰ ਅਜਿਹੇ ਘੁਣ ਵਾਂਗ ਲੱਗ ਗਏ ਹਨ ਕਿ ਪਰਿਵਾਰਾਂ ਦੇ ਪਰਿਵਾਰ ਟੁੱਟ ਰਹੇ ਹਨ। ਕਿਸੇ ਘਰ ਦਾ ਇੱਕੋ-ਇੱਕ ਕਮਾਉਣ ਵਾਲਾ ਨਸ਼ੇ ਦਾ ਆਦੀ ਹੋ ਜਾਂਦਾ ਹੈ ਤੇ ਅੰਤ ਇਸੇ ਵਿੱਚ ਗਲਤਾਨ ਹੋਇਆ ਦਮ ਤੋੜ ਜਾਂਦਾ ਹੈ ਤੇ ਪਰਿਵਾਰ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਜਾਂਦਾ ਹੈ ਜਾਂ ਕਿਸੇ ਦੀ ਔਲਾਦ ਨਸ਼ੇ ਦੀ ਆਦੀ ਹੋ ਭਰ ਜਵਾਨੀ ਵਿੱਚ ਸਿਵਿਆਂ ਦੇ ਰਾਹ ਪੈ ਜਾਂਦੀ ਹੈ। ਸਮੱਸਿਆ ਦਾ ਅਸਲ ਕਾਰਨ ਤੇ ਉਸ ਦੇ ਹੱਲ ਲਈ ਯਤਨ ਕਰਨ ਨਾਲੋਂ ਲੋਕ ਫ਼ਾਲਤੂ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ। ਘਰ ਵਿੱਚ ਅਜਿਹਾ ਕੁਝ ਹੋਣ ‘ਤੇ ਇਹ ਸਮਝਿਆ ਜਾਂਦਾ ਹੈ ਕਿ ਘਰ ਉੱਪਰ ਕਿਸੇ ਓਪਰੀ ਛਾਇਆ ਦਾ ਅਸਰ ਹੈ ਜਾਂ ਕਿਸੇ ਨੇ ਕਾਲਾ ਜਾਦੂ ਕਰਵਾ ਦਿੱਤਾ ਆਦਿ ਹੈ। ਇਨ੍ਹਾਂ ਕਾਲਪਨਿਕ ਬਲਾਵਾਂ ਤੋਂ ਪਿੱਛਾ ਛੁਡਵਾਉਣ ਲਈ ਤਾਂਤਰਿਕਾਂ, ਅਖੌਤੀ ਬਾਬਿਆਂ ਆਦਿ ਦਾ ਸਹਾਰਾ ਲਿਆ ਜਾਂਦਾ ਹੈ। ਅਜਿਹੇ ਅਖੌਤੀ ਬਾਬੇ ਜਾਂ ਆਪਣੇ ਆਪ ਨੂੰ ਤਾਂਤਰਿਕ ਦੱਸਣ ਵਾਲੇ ਇਹ ਲੋਕ ਗ਼ਲਤ ਤੇ ਫ਼ਾਲਤੂ ਦੀਆਂ ਗੱਲਾਂ ਵਿੱਚ ਆਮ ਲੋਕਾਂ ਨੂੰ ਫਸਾ ਲੈਂਦੇ ਹਨ ਜਿਵੇਂ ਘਰ ਦੇ ਕਿਸੇ ਤਿੰਨ ਸਾਲ ਦੇ ਬੱਚੇ ਦੇ ਅੰਗੂਠੇ ਵਿੱਚ ਫੋਟੋ ਦਿਖਾ ਕੇ ਪਰਿਵਾਰ ਨੂੰ ਭਰਮਾ ਲਿਆ ਜਾਂਦਾ ਹੈ(ਇਸ ਵਿੱਚ ਅੰਗੂਠੇ ਦੇ ਨਹੁੰ ਉੱਪਰ ਤੇਲ ਲਗਾ ਦਿੱਤਾ ਜਾਂਦਾ ਹੈ ਤੇ ਉਸ ਤੇਲ ਵਿੱਚ ਆਲੇ-ਦੁਆਲੇ ਹੋਣ ਵਾਲਾ ਸਭ ਕੁਝ ਦਿਖਾਈ ਦਿੰਦਾ ਹੈ, ਜਿਸ ਨੂੰ ਛੋਟਾ ਬੱਚਾ ਸੱਚ ਮੰਨ ਲੈਂਦਾ ਹੈ)। ਇਸ ਸਭ ਤੋਂ ਤਾਂਤਰਿਕ ਗੱਲਾਂ-ਗੱਲਾਂ ਵਿੱਚ ਤਾਂਤਿ੍ਰਕ ਇਹ ਜਾਣ ਲੈਂਦਾ ਹੈ ਕਿ ਘਰ ਵਾਲਿਆਂ ਦੇ ਮਨ ਵਿੱਚ ਕਿਸ ਵਿਅਕਤੀ ਪ੍ਰਤੀ ਸ਼ੱਕ ਹੈ। ਇਹ ਜਾਨਣ ਤੋਂ ਬਾਅਦ ਉਹ ਮਨਘੜਤ ਕਹਾਣੀ ਬਣਾ ਸਾਰਾ ਦੋਸ਼ ਉਸ ਵਿਅਕਤੀ ਸਿਰ ਮੜ ਦਿੰਦਾ ਹੈ। ਇਸ ਤੇ ਇਲਾਜ ਲਈ ਕਾਗ਼ਜ਼ ਉੱਤੇ ਪੁੱਠੇ ਸਿੱਧੇ ਅੱਖਰ ਵਾਹ ਕੇ ਤਵੀਤ ਬਣਾ ਕੇ ਦਿੱਤੇ ਜਾਂਦੇ ਹਨ ਜੋ ਘਰ ਦੇ ਦਰਵਾਜ਼ੇ ਨਾਲ ਬੰਨ੍ਹਣ ਤੇ ਪਾਣੀ ਵਿੱਚ ਘੋਲ ਕੇ ਪੀਣ ਆਦਿ ਲਈ ਕਿਹਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਸਮਾਜ ‘ਚ ਆਮ ਹਨ ਤੇ ਜ਼ਿਆਦਾਤਰ ਲੋਕਾਂ ਨਾਲ ਸਬੰਧਤ ਹਨ।