ਸੁਚਾ ਸਿੰਘ ਲੰਗਾਹ ਨੇ ਨਵਾਂ ਹੀ ਸੱਪ ਕਢ ਮਾਰਿਆ …..

ਚੰਡੀਗੜ੍ਹ : ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਨੇ ਹੁਣ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁੱਖ ਕਰ ਲਿਆ ਹੈ।

ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ਵਿਚ ਸਰੰਡਰ ਕਰਨ ਲਈ ਚੰਡੀਗੜ੍ਹ ਤੋਂ ਗੁਰਦਾਸਪੁਰ ਤਕ ਲਈ ਸੁਰੱਖਿਆ ਮੰਗੀ ਹੈ। ਸੁਚਾ ਸਿੰਘ ਲੰਗਾਹ ਨੇ ਨਵਾਂ ਹੀ ਸੱਪ ਕਢ ਮਾਰਿਆ ਹੈ  ਸੂਤਰਾਂ ਮੁਤਾਬਕ ਲੰਗਾਹ ਨੇ ਇਸ ਮਾਮਲੇ ਸੰਬੰਧੀ ਪੰਜਾਬ-ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਇਰ ਕਰ ਦਿੱਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਲੰਗਾਹ ਮੰਗਲਵਾਰ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਸਰੰਡਰ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਦੀ ਜ਼ਿਲਾ ਅਦਾਲਤ ਵਿਚ ਸਰੰਡਰ ਕੀਤਾ ਸੀ ਪਰ ਅਦਾਲਤ ਨੇ ਲੰਗਾਹ ਦੀ ਅਰਜ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਇਹ ਕਹਿੰਦਿਆਂ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਕਿ ਇਹ ਉਨ੍ਹਾਂ ਦੇ ਸੀਮਾ ਖੇਤਰ ਤੋਂ ਬਾਹਰ ਦਾ ਮਾਮਲਾ ਹੈ, ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ।  

error: Content is protected !!