ਹਜ਼ੂਰੀ ਰਾਗੀ ਨੂੰ ਕੀਰਤਨ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਦੀ ਵੀਡੀਓ ਆਈ ਸਾਹਮਣੇ.. ਦੇਖੋ

ਹਜ਼ੂਰੀ ਰਾਗੀ ਨੂੰ ਕੀਰਤਨ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਦੀ ਵੀਡੀਓ ਆਈ ਸਾਹਮਣੇ.. ਦੇਖੋ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਨੂੰ ਅੱਜ ਕੀਰਤਨ ਕਰਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਹ ਇਸ ਸੰਸਾਰ ਤੋਂ ਅਕਾਲ ਚਲਾਣਾ ਕਰ ਗਏ । ਇਸ ਫਾਨੀ ਸੰਸਾਰ ਤੋਂ ਤਾਂ ਸਾਰਿਆਂ ਨੇ ਹੀ ਇੱਕ ਨਾ ਇੱਕ ਦਿਨ ਜਾਣਾ ਹੀ ਹੁੰਦਾ ਹੈ ਪ੍ਰੰਤੂ ਜਿਸ ਤਰ੍ਹਾਂ ਭਾਈ ਝਾਂਸੀ ਜੀ ਗਏ ਉਹ ਕਰਮਾਂ ਵਾਲਿਆਂ ਨੂੰ ਹੀ ਨਸੀਬ ਹੁੰਦਾ ਹੈ । ਉਨ੍ਹਾਂ ਦੇ ਦਿਲ ਦਾ ਦੌਰਾ ਪੈਣ ਦੀ ਖਬਰ ਸ਼ਾਮ ਤੋਂ ਹੀ ਸੋਸ਼ਲ ਮੀਡੀਆ ਉੱਪਰ ਆ ਗਈ ਸੀ ਪ੍ਰੰਤੂ ਹਾਲ ਹੀ ਵਿੱਚ ਉਨ੍ਹਾਂ ਦੇ ਕੀਰਤਨ ਕਰਦੇ ਸਮੇਂ ਦੀ ਵੀਡੀਓ ਵੀ ਸਾਹਮਣੇ ਆ ਗਈ ਹੈ ।

ਇਸ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਭਾਈ ਸਾਹਿਬ ਕੀਰਤਨ ਕਰ ਰਹੇ ਸਨ ਅਤੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਹੀ ਉਨ੍ਹਾਂ ਨੂੰ ਕੀਰਤਨ ਕਰਦੇ ਕਰਦੇ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਉੱਥੇ ਹੀ ਨਿਢਾਲ ਹੋ ਗਏ । ਇਸ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਸੋਗ ਦਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਲਈ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ ਗਈ । ਨੀਚੇ ਤੁਸੀਂ ਭਾਈ ਅਮਰਜੀਤ ਸਿੰਘ ਜੀ ਝਾਂਸੀ ਨਾਲ ਵਾਪਰੀ ਇਸ ਪੂਰੀ ਘਟਨਾ ਦੀ ਵੀਡੀਓ ਦੇਖ ਸਕਦੇ ਹੋ ।

 

 

ਅਸੀਂ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਭਾਈ ਅਮਰਜੀਤ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਉਨ੍ਹਾਂ ਦੇ ਪਰਿਵਾਰ ਉੱਤਰ ਮਿਹਰ ਭਰਿਆ ਹੱਥ ਰੱਖਣ।

error: Content is protected !!