ਹੁਣੇ ਹੁਣੇ ਹੋਇਆ ਵੱਡਾ ਭਿਆਨਕ ਖ਼ੂਨੀ ਹਾਦਸਾ। ……
ਮਾਹਿਲਪੁਰ-ਗੜ੍ਹਸ਼ੰਕਰ ਰੋਡ ‘ਤੇ ਮਾਤਾ ਵੈਸ਼ਨੋ ਦੇਵੀ ਤੋਂ ਆ ਰਹੀ ਬੱਸ ਹੋਈ ਹਾਦਸੇ ਦੀ ਸ਼ਿਕਾਰ

ਹੁਸ਼ਿਆਰਪੁਰ ‘ਚ ਮਾਹਿਲਪੁਰ-ਗੜ੍ਹਸ਼ੰਕਰ ਰੋਡ ਦੇ ਕੋਲ ਵੱਡਾ ਹਾਦਸਾ ਵਾਪਰਨ ਦੀ ਖਬਰ ਹੈ, ਜਿਸ ‘ਚ ਬੱਸ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਪਿੰਡ ਟੂਟੋਮਾਜਰਾ ਨੇੜੇ ਵਾਪਰਿਆ ਹੈ।
ਹਾਦਸੇ ਦੌਰਾਨ ਇਕ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਦੀ ਦਰੱਖਤ ਨਾਲ ਜ਼ਬਰਦਸਤ ਟੱਕਰ ਹੋਈ, ਜਿਸ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਹਾਦਸੇ ‘ਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਹਨਾਂ ਨੂੰ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਮਾਤਾ ਵੈਸ਼ਨੋ ਦੇਵੀ ਤੋਂ ਚੰਡੀਗੜ੍ਹ ਜਾ ਰਹੀ ਇਸ ਬੱਸ ਦੇ ਚਾਲਕ ਦੀ ਅਚਾਨਕ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।
Sikh Website Dedicated Website For Sikh In World
