ਸੂਬੇ ਦੀਆਂ ਵੱਖ-ਵੱਖ ਜੇਲਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਮਾਮਲੇ ਵਿਚ ਸਹਿਮਤੀ ਬਣਨ ਦੇ ਬਾਵਜੂਦ ਅੰਤਿਮ ਸਸਕਾਰ ਨਹੀਂ ਕੀਤਾ ਜਾ ਰਿਹਾ। ਸਿੱਖ ਸੰਗਤ ਨੇ ਗੁਰਬਖਸ਼ ਸਿੰਘ ਜੀ ਦੀ ਮ੍ਰਿਤਕ ਦੇਹ ਨੂੰ ਸੰਗਤ ਦੇ ਦਰਸ਼ਨਾਂ ਲਈ ਫ੍ਰਿਜ਼ਰ ਵਿਚ ਰਖਵਾ ਦਿੱਤਾ ਹੈ।
ਉਨ੍ਹਾਂ ਦੇ ਅੰਤਿਮ ਸਸਕਾਰ ਦਾ ਫੈਸਲਾ ਸਿੱਖ ਨੇਤਾ ਹੀ ਲੈਣਗੇ। ਹਾਲਾਂਕਿ ਪੁਲਸ ਵਲੋਂ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਵੀ ਸਿੱਖ ਨੇਤਾ ਇਸ ਮੁੱਦੇ ‘ਤੇ ਜ਼ੋਰ ਦੇ ਰਹੇ ਹਨ ਕਿ ਘਟਨਾ ਦੌਰਾਨ ਪੁਲਸ ਵਾਲੇ ਮੌਜੂਦ ਸਨ ਉਨ੍ਹਾਂ ਨੂੰ ਸਸਪੈਂਡ ਕਰਕੇ ਉਨ੍ਹਾਂ ਪੁਲਸ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਹੀ ਉਹ ਭਾਈ ਗੁਰਬਖਸ਼ ਸਿੰਘ ਦਾ ਅੰਤਿਮ ਸਸਕਾਰ ਕਰਨਗੇ। ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਹੈ ਕਿ ਘਟਨਾ ਦੇ ਦੌਰਾਨ ਮੌਜੂਦ ਪੁਲਸ ਵਾਲਿਆਂ ਨੇ ਉਨ੍ਹਾਂ ਨੂੰ ਉਤਰਣ ਲਈ ਦਬਾਅ ਬਣਾਇਆ ਸੀ ਜਿਸ ਤੋਂ ਬਾਅਦ ਭਾਈ ਗੁਰਬਖਸ਼ ਸਿੰਘ ਨੇ ਛਲਾਂਗ ਲਗਾ ਦਿੱਤੀ।

ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਿੱਖ ਨੇਤਾ ਜੋ ਵੀ ਫੈਸਲਾ ਲੈਣਗੇ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਦੂਸਰੇ ਪਾਸੇ ਸਿੱਖ ਜਥੇਬੰਦੀਆਂ ਨੇ ਭਾਈ ਗੁਰਬਖਸ਼ ਸਿੰਘ ਜੀ ਦਾ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਲਿਆ ਹੈ।
ਭਾਈ ਖਾਲਸਾ ਦੀ ਅੰਤਿਮ ਅਰਦਾਸ 29 ਮਾਰਚ ਨੂੰ ਹੋਵੇਗੀ। ਸਿੱਖ ਸੰਗਤ ਦਾ ਕਹਿਣਾ ਹੈ ਕਿ ਜੇਕਰ ਦੋਸ਼ੀ ਪੁਲਸ ਵਾਲਿਆਂ ਨੂੰ ਸਜ਼ਾ ਨਾ ਦਿੱਤੀ ਗਈ ਤਾਂ 29 ਮਾਰਚ ਤੋਂ ਬਾਅਦ ਭਾਈ ਖਾਲਸਾ ਦੀ ਮ੍ਰਿਤਕ ਦੇਹ ਸਮੇਤ ਪੂਰੇ ਦੇਸ਼ ਵਿਚ ਯਾਤਰਾ ਸ਼ੁਰੂ ਕੀਤੀ ਜਾਵੇਗੀ।
150 ਫੁੱਟ ਉੱਚੀ ਟੈਂਕੀ ਤੋਂ ਛਲਾਂਗ ਲਗਾਈ ਸੀ ਗੁਰਬਖਸ਼ ਸਿੰਘ ਖਾਲਸਾ ਨੇ..
ਜ਼ਿਕਰਯੋਗ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਜੇਲਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਗੁਰਬਖਸ਼ ਸਿੰਘ ਖਾਲਸਾ ਕਈ ਵਾਰ ਅੰਦੋਲਨ ਕਰ ਚੁੱਕੇ ਸਨ। ਮੰਗਲਵਾਰ ਨੂੰ ਵੀ ਉਹ ਕੁਰੂਕਸ਼ੇਤਰ ਦੇ ਪਿੰਡ ਠਸਕਾ ਅਲੀ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਵਿਰੋਧ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਟੈਂਕੀ ਤੋਂ ਛਲਾਂਗ ਲਗਾ ਦਿੱਤੀ। ਹਸਪਤਾਲ ਲੈ ਜਾਣ ਤੋਂ ਬਾਅਦ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਉਨ੍ਹਾਂ ਦਾ ਜਬੜਾ ਬੁਰੀ ਤਰ੍ਹਾਂ ਬਾਹਰ ਆ ਗਿਆ ਸੀ।
ਗੁੱਸੇ ਵਿਚ ਸਿੱਖ ਨੇਤਾਵਾਂ ਨੇ ਲਗਾਇਆ ਜਾਮ ..
ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਗੁੱਸੇ ‘ਚ ਆਏ ਸਿੱਖ ਨੇਤਾਵਾਂ ਨੇ ਰੋਸ ਕਰਦੇ ਹੋਏ ਕੁਰੂਕਸ਼ੇਤਰ ਕੈਥਲ ਮਾਰਗ ‘ਤੇ ਜਾਮ ਲਗਾ ਦਿੱਤਾ। ਸਿੱਖ ਨੇਤਾਵਾਂ ਨੇ ਪ੍ਰਸ਼ਾਸਨ ‘ਤੇ ਦੋਸ਼ ਲਗਾਇਆ ਹੈ ਕਿ ਗੁਰਬਖਸ਼ ਸਿੰਘ ਨੂੰ ਛਲਾਂਗ ਲਗਾਉਣ ਲਈ ਮਜ਼ਬੂਰ ਕੀਤਾ ਗਿਆ।
 ਗੁਰਬਖਸ਼ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੁਲਸ ਵਾਲਿਆਂ ਨੇ ਉਨ੍ਹਾਂ ਦੇ ਜੱਦੀ ਪਿੰਡ ਠਸਕਾ ਅਲੀ ਪਹੁੰਚਾ ਦਿੱਤਾ। ਇਥੇ ਪਰਿਵਾਰ ਵਾਲਿਆਂ ਨੇ ਗੁੱਸੇ ‘ਚ ਆ ਕੇ ਠੋਲ ਪਿੰਡ ਦੇ ਕੋਲ ਜਾਮ ਲਗਾ ਦਿੱਤਾ ਸੀ। ਇਸ ਕਾਰਨ ਮ੍ਰਿਤਕ ਦੇਹ ਨੂੰ ਪਿੰਡ ਤੋਂ 2 ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ ਸੀ। ਪਿੰਡ ਵਾਲਿਆਂ ਦੀ ਮੰਗ ਹੈ ਕਿ ਦੋਸ਼ੀ ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ‘ਤੇ ਕਾਰਵਾਈ ਹੋਵੇ। ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਦੋਸ਼ੀ ਪੁਲਸ ਵਾਲਿਆਂ ਦੇ ਖਿਲਾਫ ਕਾਰਵਾਈ ਦਾ ਭਰੋਸਾ ਦੇ ਕੇ ਜਾਮ ਖੁੱਲਵਾਇਆ ਗਿਆ ਸੀ।
ਕੈਮਰੇ ਦੀ ਨਿਗਰਾਨੀ ਵਿਚ ਹੋਇਆ ਸੀ ਪੋਸਟਮਾਰਟਮ
ਗੁਰਬਖਸ਼ ਸਿੰਘ ਦਾ ਪੋਸਟਮਾਰਟਮ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ‘ਚ ਚਾਰ ਡਾਕਟਰਾਂ ਦੇ ਪੈਨਲ ਨੇ ਕੀਤਾ। ਇਸ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕਰਵਾਈ ਗਈ। ਸੁਰੱਖਿਆ ਵਿਵਸਥਾ ਨੂੰ ਬਣਾਏ ਰੱਖਣ ਲਈ ਹਸਪਤਾਲ ਵਿਚ ਭਾਰੀ ਸੁਰੱਖਿਆ ਫੋਰਸ ਦੀ ਤਾਇਨਾਤੀ ਕੀਤੀ ਗਈ
Sikh Website Dedicated Website For Sikh In World