ਇਸ ਵੀਰ ਨੇ ਆਪਣੀ ਪੱਗ ਲਾਹ ਕੇ ਬਚਾਈ ਨਹਿਰ ‘ਚ ਡੁੱਬਦੇ ਮੁੰਡੇ ਦੀ ਜਾਨ ..

ਇਸ ਵੀਰ ਨੇ ਆਪਣੀ ਪੱਗ ਲਾਹ ਕੇ ਬਚਾਈ ਨਹਿਰ ‘ਚ ਡੁੱਬਦੇ ਮੁੰਡੇ ਦੀ ਜਾਨ ..

ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ। ਸਿੱਖ ਧਰਮ ਦਾ ਦਸਤਾਰ ਨਾਲ ਸਬੰਧ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਸਤਾਰ ਜਰੂਰੀ ਕਰਨ ਤੋਂ ਪਹਿਲਾਂ ਵੀ ਸਾਰੇ ਗੁਰੂ ਸਹਿਬਾਨਾਂ ਨੇ ਦਸਤਾਰ ਸਜਾ ਕੇ ਰੱਖੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਵਾਲ ਨਾ ਕਟਾਉਣ ਦੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਵਿੱਚ ਪੂਰਨ ਹੋਣ ਦੀ ਵੀ ਹਦਾਇਤ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਫਰਮਾਇਆ ਕਿ ਉਹਨਾਂ ਨੂੰ ਸਿੱਖ ਨਾਲੋਂ ਸਿੱਖ ਦੀ ਰਹਿਤ ਜਿਆਦਾ ਪਿਆਰੀ ਹੈ।
ਸਿੱਖ ਗੁਰੂਆਂ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਸਾਰੀਆਂ ਮਹੱਤਵਪੂਰਣ ਸ਼ਖਸ਼ੀਅਤਾਂ ਦਸਤਾਰ-ਧਾਰੀ ਰਹੀਆਂ ਹਨ। ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਅਤੇ ਹੋਰ ਬਹੁਤ ਸਾਰੇ ਸਿੱਖ ਜਰਨੈਲ ਸ਼ਾਨਦਾਰ ਦਸਤਾਰਾਂ ਵਿੱਚ ਦਿਖਾਈ ਦਿੰਦੇ ਹਨ।
ਅਜੋਕੇ ਸਮੇਂ ਵਿੱਚ ਵੀ ਸਿੱਖਾਂ ਨੇ ਆਪਣਾ ਦਸਤਾਰ ਦਾ ਹੱਕ ਹਾਸਲ ਕਰਨ ਲਈ ਬਹੁਤ ਘਾਲਣਾ ਘਾਲੀਆਂ ਹਨ।

error: Content is protected !!