ਕੁਝ ਮਿੰਟ ਪਹਿਲਾਂ ਆਈ ਤਾਜਾ ਵੱਡੀ ਖਬਰ – ਆਹ ਦੇਖੋ ਪੰਜਾਬ ਸਰਕਾਰ ਨੇ ਕੀ ਕੀ ਬੰਦ ਕਰਤਾ ਹੁਣੇ

ਕੁਝ ਮਿੰਟ ਪਹਿਲਾਂ ਆਈ ਤਾਜਾ ਵੱਡੀ ਖਬਰ – ਆਹ ਦੇਖੋ ਪੰਜਾਬ ਸਰਕਾਰ ਨੇ ਕੀ ਕੀ ਬੰਦ ਕਰਤਾ ਹੁਣੇ

ਕੁਝ ਮਿੰਟ ਪਹਿਲਾਂ ਆਈ ਤਾਜਾ ਵੱਡੀ ਖਬਰ – ਆਹ ਦੇਖੋ ਪੰਜਾਬ ਸਰਕਾਰ ਨੇ ਕੀ ਕੀ ਬੰਦ ਕਰਤਾ ਹੁਣੇ

 

ਦਲਿਤ ਮੁੱਦੇ ਉੱਪਰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਸ਼ਾਮ ਤੋਂ ਕੱਲ੍ਹ ਰਾਤ 11 ਵਜੇ ਤੱਕ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਸਰਕਾਰ ਨੇ ਕੱਲ੍ਹ 2 ਅਪਰੈਲ ਨੂੰ ਪੰਜਾਬ ਵਿੱਚ ਸਕੂਲ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸਿੱਖਿਆ ਬੋਰਡ ਨੇ ਕੱਲ੍ਹ ਹੋਣ ਵਾਲੇ ਇਮਿਤਿਹਾਨ ਵੀ ਮੁਲਤਵੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵੀ ਨਹੀਂ ਚੱਲਣਗੀਆਂ।

ਸਰਕਾਰੀ ਬੁਲਾਰੇ ਨੇ ਕਿਹਾ ਕਿ 2 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਟੀਆਂ, ਪਬਲਿਕ ਟਰਾਂਸਪੋਰਟ ਤੇ ਸਾਰੇ ਬੈਂਕ ਬੰਦ ਰਹਿਣਗੇ। ਪੰਜਾਬ ਸਕੂਲ ਬੋਰਡ ਦੇ 2 ਅਪ੍ਰੈਲ ਨੂੰ ਹੋਣ ਵਾਲੇ ਇਮਿਤਿਹਾਨ ਰੱਦ ਕੀਤੇ ਗਏ ਹਨ। ਉਂਝ ਸੀਬੀਐਸਈ ਤੇ ਆਈਸੀਐਸ ਦੇ 2 ਅਪ੍ਰੈਲ ਨੂੰ ਹੋਣ ਵਾਲੇ ਇਮਿਤਿਹਾਨ ਆਮ ਵਾਂਗ ਹੋਣਗੇ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਸਮੁੱਚੇ ਵਿੱਦਿਅਕ ਅਦਾਰੇ 2 ਅਪ੍ਰੈਲ ਨੂੰ ਬੰਦ ਰਹਿਣਗੇ। ਬੁਲਾਰੇ ਨੇ ਕਿਹਾ ਕਿ ਐਸਸੀਐਸਟੀ ਮੁੱਦੇ ‘ਤੇ ਬੰਦ ਦੇ ਸੱਦੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਫੈਸਲਾ ਲਿਆ ਗਿਆ ਹੈ। ਪੈਪਸੀ ਤੇ ਪੰਜਾਬ ਰੋਡਵੇਜ਼ ਨੇ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਉਧਰ, ਐਸ.ਸੀ./ਐਸ.ਟੀ. ਐਕਟ ਤਹਿਤ ਤੈਅ ਸ਼ਰਤਾਂ ਨੂੰ ਨਰਮ ਕਰਨ ਵਿਰੁੱਧ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਵਡੇਰੇ ਜਨਤਕ ਹਿੱਤਾਂ ਵਿੱਚ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਭਾਈਚਾਰਿਆਂ ਦੀਆਂ ਭਾਵਨਾਵਾਂ ਤੇ ਕਾਨੂੰਨੀ ਤੇ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਜ਼ਾਹਰ ਕੀਤੇ ਜਾਣ ਦੀ ਕਦਰ ਕਰਦੀ ਹੈ ਪਰ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੇ ਸ਼ਾਂਤੀ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਵਿਘਨ ਨਹੀਂ ਪੈਣ ਦਿੱਤਾ ਜਾਣਾ ਚਾਹੀਦਾ।

error: Content is protected !!