ਚੰਡੀਗੜ੍ਹ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਅਤੇ ਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਵੱਲੋਂ ਸਾਂਝੀ ਪ੍ਰੈੱਸ ਕਾਨਫ੍ਰੰਸ ਕਰਕੇ ਪਿਛਲੇ ਸਮੇਂ ਦੌਰਾਨ ਹੋਏ ਹਿੰਦੂ ਆਗੂਆਂ ਤੇ ਹੋਰ ਕਤਲਾਂ ਦੇ ਦੋਸ਼ੀਆਂ ਨੂੰ ਫੜੇ ਜਾਣ ਦੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਪਣੇ ਦਿਲ ਦੀ ਗੱਲ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਚਾਰ ਤਾਰੀਕ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਗਏ ਸਨ ਜਿੱਥੇ ਉਨ੍ਹਾਂ ਕੀਰਤਨ ਸਰਵਣ ਕੀਤਾ ਅਤੇ ਸੱਚਾ ਪਾਤਸ਼ਾਹ ਅੱਗੇ ਅਰਦਾਸ ਕੀਤੀ।
ਡੀ. ਜੀ. ਪੀ. ਨੇ ਕਿਹਾ ਕਿ ਇਸ ਤੋਂ ਬਾਅਦ ਇਕ ਤੋਂ ਬਾਅਦ ਇਕ ਪੰਜਾਬ ਪੁਲਸ ਹੱਥ ਸਫਲਤਾ ਲੱਗਦੀ ਗਈ। ਦੱਸ ਦੇਈਏ ਕਿ ਆਰ.ਐੱਸ.ਐੱਸ. ਪੰਜਾਬ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ, ਆਰ.ਐੱਸ.ਐੱਸ. ਆਗੂ ਰਵਿੰਦਰ ਗੋਸਾਈਂ ਅਤੇ ਪਾਦਰੀ ਸੁਲਤਾਨ ਮਸੀਹ ਅਤੇ ਹੋਈਆਂ ਹੋਰ ਹੱਤਿਆਵਾਂ ਦੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਪੰਜਾਬ ਪੁਲਸ ਸਫਲ ਰਹੀ ਹੈ।