ਢੱਡਰੀਆਂ ਵਾਲਿਆਂ ਅਤੇ ਜਥੇਦਾਰਾਂ ਵਿਚਲਾ ਮਸਲਾ ਭਖਿਆ ਦੇਖੋ ਕੀ ਕੁੱਝ ਕਿਹਾ ..

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਵਿੱਚ ਕੋਈ ਵੀ ਗ਼ਲਤੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਮੂੰਹ ਕਥਾ-ਵਾਚਕਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ ਤੇ ਕਵੀਸ਼ਰ ਸਾਹਿਬਾਨ ਨੂੰ ਹਦਾਇਤ ਕੀਤੀ ਗਈ ਸੀ ਕਿ ਸਟੇਜ ਉਪਰ ਕੋਈ ਵੀ ਅਜਿਹੀ ਗੱਲ ਨਾ ਕੀਤੀ ਜਾਵੇ ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ।

ਗੁਰ-ਇਤਿਹਾਸ ਤੇ ਗੁਰੂ ਸਾਹਿਬਾਨ ਪ੍ਰਤੀ ਸ਼ਬਦਾਂ ਨੂੰ ਤੋੜ-ਮਰੋੜ ਕੇ ਕੋਈ ਵੀ ਗੱਲ ਨਾ ਕੀਤੀ ਜਾਵੇ ਪਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਗੁਰ-ਇਤਿਹਾਸ ਸਬੰਧੀ ਸਟੇਜਾਂ ਉਪਰ ਜੋ ਪ੍ਰਚਾਰ ਕੀਤਾ ਗਿਆ, ਉਸ ਉਪਰ ਸੰਗਤਾਂ ਨੇ ਕਾਫੀ ਇਤਰਾਜ਼ ਕੀਤਾ ਹੈ। ਇਸ ਕਰਕੇ ਉਸ ਵੱਲੋਂ ਆਪ ਹੀ ਆਪਣਾ ਬਣਾਇਆ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ

ਜਥੇਦਾਰ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਕਰਨ ਵਾਸਤੇ, ਸੰਗਤਾਂ ਨੂੰ ਬਾਣੀ/ਬਾਣੇ ਨਾਲ ਜੋੜਨ ਲਈ ਪ੍ਰਚਾਰ ਦੀ ਬਹੁਤ ਵੱਡੀ ਲੋੜ ਹੈ। ਇਸ ਲਈ ਜਿਨ੍ਹਾਂ ਵਿਸ਼ਿਆਂ ਉਪਰ ਸੰਗਤਾਂ ਨੂੰ ਇਤਰਾਜ਼ ਹੈ, ਉਹ ਸੀਡੀਆਂ ਭਾਈ ਰਣਜੀਤ ਸਿੰਘ ਢੱਡਰੀਆ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ, ਤਾਂ ਕਿ ਉਨ੍ਹਾਂ ਦੀ ਪੜਚੋਲ ਸਬ-ਕਮੇਟੀ ਵੱਲੋਂ ਕੀਤੀ ਜਾਵੇ। ਭਾਈ ਰਣਜੀਤ ਸਿੰਘ ਵੱਲੋਂ ਆਪਣੇ ਪ੍ਰੋਗਰਾਮਾਂ ਵਿੱਚ ਗੁਰਬਾਣੀ, ਗੁਰ-ਇਤਿਹਾਸ ਸਰਵਣ ਕਰਵਾਉਣ ਵੇਲੇ ਕੋਈ ਵੀ ਐਸਾ ਪ੍ਰਸੰਗ ਨਾ ਸੁਣਾਇਆ ਜਾਵੇ, ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਜੇਕਰ ਇਸ ਤਰ੍ਹਾਂ ਦੀ ਕੋਈ ਗੱਲ ਪਾਈ ਗਈ ਤਾਂ ਉਸ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

error: Content is protected !!