ਆਹ ਦੇਖੌ ਕੋੲੀ ਦੁਸਹਿਰੇ ਦਾ ਕਰਕੇ ਹਰਿਆਣਾ ਤੌਂ ਦਿੱਲੀ ਤੱਕ ਸ਼ੋਭਾਯਾਤਰਾ ਦੇ ਇਸ਼ਤਿਹਾਰ ਦੇ ਪੋਸਟਰ ਵਿੱਚ ਸਿੱਖ ਗੁਰੂ ਸਹਿਬਾਨਾਂ ਦੀਆਂ ਤਸਵੀਰਾਂ ਲਾ ਕੇ ਬੇਅਦਬੀ ਕੀਤੀ ਗੲੀ ਹੈ । ਸਿੱਖ ਸੰਸਥਾਵਾਂ ਅਤੇ ਸਮੂਹ ਸੰਗਤ ਨੂੰ ਜਾਗਰੂਕ ਹੋਣ ਦੀ ਲੋੜ ਹੈ ..
ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਸ ਦਾ ਅਯੋਜਨ ਹੁੰਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ।
ਇਸ ਤੋਂ ਇਲਾਵਾ ..
ਸੱਚਖੰਡ ਸ੍ਰੀ ਹਜੂਰ ਸਾਹਿਬ ’ਚ ਦੁਸਹਿਰਾ ਮਨਾਉਣ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਆਪਣਾ ਪੱਲਾ ਝਾੜਦੇ ਹੋਏ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਇਸ ਦਾ ਫੈਸਲਾ 5 ਸਿੱਖ ਸਾਹਿਬਾਨ ਵੱਲੋਂ ਕੀਤਾ ਜਾਵੇਗਾ ਅਤੇ ਹੁਣ ਇਹ ਮਾਮਲਾ ਅਕਾਲ ਤਖਤ ਸਾਹਿਬ ਦੇ ਅੱਗੇ ਜਾ ਚੁੱਕਿਆ ਹੈ। ਦਰਅਸਲ ਸੱਚਖੰਡ ਸ੍ਰੀ ਹਜੂਰ ਸਾਹਿਬ ’ਚ ਦੁਸਹਿਰਾ ਤਿਉਹਾਰ 10ਵੇਂ ਗਰੰਥ ਦੀ ਹਾਜ਼ਰੀ ’ਚ ਮਨਾਇਆ ਜਾਂਦਾ ਹੈ, ਜੋ ਕਿ ਸਿੱਖ ਮਰਿਆਦਾ ਦੇ ਖਿਲਾਫ ਹੈ, ਜਿਸ ਕਾਰਨ ਇਸ ਦਾ ਸਮੇਂ-ਸਮੇਂ ’ਤੇ ਵਿਰੋਧ ਹੁੰਦਾ ਰਹਿੰਦਾ ਹੈ।