ਧਾਹਾਂ ਮਾਰਦੀਆਂ ਭੈਣਾਂ ਨੇ ਬੰਨ੍ਹਿਆ ਵਿੱਕੀ ਗੌਂਡਰ ਦੇ ਸਿਰ ‘ਤੇ ਸੇਹਰਾ(ਦੇਖੋ ਤਾਜਾ ਵੀਡੀਓ )

ਧਾਹਾਂ ਮਾਰਦੀਆਂ ਭੈਣਾਂ ਨੇ ਬੰਨ੍ਹਿਆ ਵਿੱਕੀ ਗੌਂਡਰ ਦੇ ਸਿਰ ‘ਤੇ ਸੇਹਰਾ(ਦੇਖੋ ਤਾਜਾ ਵੀਡੀਓ )


ਧਾਹਾਂ ਮਾਰਦੀਆਂ ਭੈਣਾਂ ਨੇ ਬੰਨ੍ਹਿਆ ਵਿੱਕੀ ਗੌਂਡਰ ਦੇ ਸਿਰ ‘ਤੇ ਸੇਹਰਾ ਵੀਡੀਓ ਥੱਲੇ ਜਾ ਕੇ ਦੇਖੋ

 

ਵੀਡੀਓ ਥੱਲੇ ਜਾ ਕੇ ਦੇਖੋ
ਚੰਡੀਗੜ੍ਹ: ਵਿੱਕੀ ਗੌਂਡਰ ਦੇ ਪਰਿਵਾਰਕ ਮੈਂਬਰ ਉਸਦੀ ਲਾਸ਼ ਲੈਣ ਗੰਗਾਨਗਰ ਹਸਪਤਾਲ ਪਹੁੰਚ ਗਏ ਹਨ ਤੇ ਉਸਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।ਉਸ ਦਾ ਅੰਤਿਮ ਸੰਸਕਾਰ ਪਿੰਡ ਸਰਾਵਾਂ ਬੋਦਲਾ ਵਿਖੇ ਹੋਵੇਗਾ ਤੇ ਇਸ ਸਬੰਧੀ ਪਿੰਡ ਵਾਸੀ ਉਸ ਦੀ ਮ੍ਰਿਤਕ ਦੇਹ ਦਾ ਇੰਤਜ਼ਾਰ ਕਰ ਰਹੇ ਹਨ, ਪਰ ਅਜੇ ਸੰਸਕਾਰ ਦੇ ਟਾਈਮ ਸਬੰਧੀ ਕਿਸੇ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ।

ਵਿੱਕੀ ਗੌਂਡਰ ਦੇ ਪਿੰਡ ਸਰਾਵਾਂ ਬੋਦਲਾ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਹੀ

 

ਅਜਿਹਾ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡ ਵਾਸੀਆਂ ਨੂੰ ਕੋਈ ਸਮੱਸਿਆ ਨਾ ਆਵੇ।

ਪੰਜਾਬ ਦੇ ਪ੍ਰਸਿੱਧ ਗੈਂਗਸਟਰ ਵਿੱਕੀ ਗੌਂਡਰ ਦੀ ਅੱਜ ਪੁਲਿਸ ਮੁਕਾਬਲੇ ‘ਚ ਮੌਤ ਹੋ ਗਈ ਸੀ।ਪੁਲਿਸ ਮੁਕਾਬਲੇ ਦੌਰਾਨ ਵਿੱਕੀ ਗੌਂਡਰ ਦੇ ਨਾਲ ਹੀ ਉਸ ਦਾ ਸਾਥੀ ਗੈਂਗਸਟਰ ਪ੍ਰੇਮਾ ਲਹੌਰੀਆ ਵੀ ਮਾਰਿਆ ਗਿਆ ਸੀ। ਇਨ੍ਹਾਂ ਦੀ ਮੌਤ ਪੰਜਾਬ-ਰਾਜਸਥਾਨ ਬਾਰਡਰ ‘ਤੇ ਪੁਲਿਸ ਮੁਕਾਬਲੇ ਦੌਰਾਨ ਹੋਈ ਹੈ।

ਵਿੱਕੀ ਗੌਂਡਰ ਤੇ ਸਾਥੀਆਂ ਦੇ ਮਾਰੇ ਜਾਣ ਤੋਂ ਬਾਅਦ ਖੁੱਬਣ ਗਰੁੱਪ ਦੇ ਗੈਂਗਸਟਰਾਂ ਵੱਲੋਂ ਦਿੱਤੀ ਬਦਲਾ ਲੈਣ ਦੀ ਧਮਕੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਹਿਰਾਂ ਵਿਚ ਚੌਕਸੀ ਵਧਾ ਦਿੱਤੀ ਹੈ। ਸਾਰੇ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਰਾਹਗੀਰਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਨੌਜਵਾਨਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

ਵਿੱਕੀ ਤੇਰੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ, ਪੁਲਸ ਨੇ ਆਪਣਾ ਕਰਤਾ, ਹੁਣ ਸਾਡੀ ਵਾਰੀ

ਜਲੰਧਰ : ਖੌਫ ਦਾ ਦੂਜਾ ਨਾਂ ਬਣ ਚੁੱਕੇ ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਸ਼ੁੱਕਰਵਾਰ ਸ਼ਾਮ ਪੰਜਾਬ ਪੁਲਸ ਨੇ ਐਨਕਾਊਂਟਰ ਕਰ ਦਿੱਤਾ। ਇਸ ਐਨਕਾਊਂਟਰ ਵਿਚ ਗੌਂਡਰ ਦਾ ਇਕ ਹੋਰ ਸਾਥੀ ਸੁਖਪ੍ਰੀਤ ਉਰਫ ਬੁੱਧਾ ਵੀ ਮਾਰਿਆ ਗਿਆ। ਸਾਥੀਆਂ ਦੀ ਮੌਤ ਤੋਂ ਬਾਅਦ ਸ਼ੇਰਾ ਖੁੱਬਣ ਗਰੁੱਪ ਨੇ ਪੁਲਸ ਨੂੰ ਵੰਗਾਰਦੇ ਹੋਏ ਸਖਤ ਚਿਤਾਵਨੀ ਦਿੱਤੀ ਹੈ।

ਸ਼ੇਰਾ ਖੁੱਬਣ ਗਰੁੱਪ ਨੇ ਫੇਸਬੁਕ ‘ਤੇ ਇਕ ਪੋਸਟ ਅਪਲੋਡ ਕਰਕੇ ਲਿਖਿਆ ਹੈ ਕਿ ਪੰਜਾਬ ਪੁਲਸ ਨੇ ਇਹ ਚੰਗਾ ਨਹੀਂ ਕੀਤਾ। ਵਿੱਕੀ ਤੇਰੀ ਮੌਤ ਦਾ ਬਦਲਾ ਜ਼ਰੂਰ ਲਿਆ ਜਾਵੇਗਾ। ਪੁਲਸ ਨੇ ਸਾਡੇ ਦੋ ਮਾਰੇ ਅਸੀਂ ਉਨ੍ਹਾਂ ਦੇ ਚਾਰ ਮਾਰਾਂਗੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਸ ਨੂੰ ਧਮਕੀ ਨਾ ਸਮਝਿਆ ਜਾਵੇ।

ਪੰਜਾਬ ਦਾ ਮਾਹੌਲ ਇਹ ਆਪ ਖਰਾਬ ਕਰ ਰਹੇ ਹਨ। ਬਾਕੀ ਇਹ ਗਲਤੀ ਤੁਸੀਂ ਜਿਹੜੀ ਕੀਤੀ ਆ ਇਹ ਨਹੀਂ ਸੀ ਕਰਨੀ ਚਾਹੀਦੀ। ਤੁਸੀਂ ਆਪਣਾ ਕੰਮ ਕਰ ਲਿਆ ਹੁਣ ਸਾਡੀ ਵਾਰੀ ਆ। ਦੱਸਣਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਹਿੰਦੂਮਲਕੋਟ ਇਲਾਕੇ ਵਿਚ ਪੈਂਦੀ ਢਾਣੀ ਲਖਵਿੰਦਰ ਸਿੰਘ ‘ਚ ਪੰਜਾਬ ਅਤੇ ਰਾਜਸਥਾਨ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਗੌਂਡਰ ਅਤੇ ਉਸ ਦੇ ਸਾਥੀਆਂ ਨੂੰ ਮਾਰ ਮੁਕਾਇਆ।

ਲਗਭਗ 15 ਮਿੰਟ ਚੱਲੇ ਇਸ ਆਪਰੇਸ਼ਨ ਦੌਰਾਨ ਦੋਵਾਂ ਪਾਸਿਓਂ 50-55 ਫਾਇਰ ਹੋਏ। ਅੰਤ ਵਿਚ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਅਤੇ ਬੁੱਧ ਸਿੰਘ ਐਨਕਾਊਂਟਰ ‘ਚ ਮਾਰੇ ਗਏ। ਇਸ ਦੌਰਾਨ ਪੰਜਾਬ ਪੁਲਸ ਦੇ ਦੋ ਮੁਲਾਜ਼ਮ ਵੀ ਜ਼ਖਮੀ ਹੋ ਗਏ।

ਵੀਡੀਓ  ਦੇਖੋ …..

 

error: Content is protected !!