ਕੋਟਕਪੂਰਾ (ਨਰਿੰਦਰ) : ਅੱਜ ਇੱਥੇ ਨੈਸ਼ਨਲ ਹਾਈ-ਵੇ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੀ ਬੰਗਾਲੀ ਬਸਤੀ ਦੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 8 – 9 ਵਿਅਕਤੀ ਅੱਗੇ ਮੋਟਰਸਾਈਕਲ ਲਗਾ ਕੇ ਬਣਾਏ ਹੋਏ ਰੇਹੜੇ ‘ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇਸ ਦੌਰਾਨ ਜਦ ਉਹ ਪੁਲ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਜਦ ਕਿ ਪੰਜ ਹੋਰ ਵਿਅਕਤੀ ਜ਼ਖਮੀ ਹੋ ਗਏ।

ਇਸ ਹਾਦਸੇ ਦਾ ਪਤਾ ਲੱਗਣ ‘ਤੇ ਥਾਣਾ ਸਿਟੀ ਕੋਟਕਪੂਰਾ ਦੇ ਐਸ. ਐਚ. ਓ. ਕੇ. ਸੀ. ਪਰਾਸ਼ਰ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਬਚਾਅ ਕਾਰਜ ਸ਼ੁਰੂ ਕਰਵਾ ਦਿੱਤਾ । ਜ਼ਖਮੀਆਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਮੌਕੇ ‘ਤੇ ਇਕੱਤਰ ਕੁਝ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਧੁੰਦ ਅਤੇ ਰੇਹੜਾ ਚਾਲਕ ਵੱਲੋਂ ਗਲਤ ਸਾਈਡ ‘ਤੇ ਜਾਣ ਕਾਰਨ ਵਾਪਰਿਆ ਹੈ।

ਸਭ ਤੋਂ ਪਹਿਲਾਂ ਹਰ ਖਬਰ ਦੇਖਣ ਲਈ ਦੇਸੀ News ਪੇਜ ਨੂੰ ਹੁਣੇ ਲਾਈਕ ਕਰੋ ਜੀ
Sikh Website Dedicated Website For Sikh In World