ਗੁਆਂਢੀ ਦੇਸ਼ ਨੇਪਾਲ ਨੇ ਸਾਲ 2003 ‘ਚ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਢਾਈ ਸੌ ਰੁਪਏ ਦਾ ਚਾਂਦੀ ਦਾ ਸਿੱਕਾ ਚਲਾਇਆ ਸੀ ..
ਬਦਲਦੇ ਸਮੇਂ ‘ਚ ਚਾਂਦੀ ਦੀ ਕੀਮਤ ਵਧਣ ‘ਤੇ ਇਸ ਸਿੱਕੇ ਨੂੰ ਬੰਦ ਕਰ ਦਿੱਤਾ ਗਿਆ ਪਰ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਇਸ ਮਹਾਨ ਪ੍ਰਾਪਤੀ ਨੂੰ ਸਾਂਭ ਕੇ ਰੱਖਣ ਲਈ ਇਸ ਤਰ੍ਹਾਂ ਦੇ ਕਈ ਸਿੱਕਿਆਂ ਨੂੰ ਵੱਡੀ ਕੀਮਤ ਦੇ ਕੇ ਖਰੀਦ ਲਿਆ…ਇਨ੍ਹਾਂ ਸਿੱਖਿਆਂ ਨੂੰ ਉਹ ਦੁਨੀਆ ਭਰ ਦੇ ਮਿਊਜ਼ੀਅਮਾਂ ‘ਚ ਰੱਖ ਰਹੇ ਨੇ…
ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।
ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।
(ਵਾਰ ੧;੨੭)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਹੋਣ ਨਾਲ ਧਰਤੀ ’ਤੇ ਗਿਆਨ ਦਾ ਪ੍ਰਕਾਸ਼ ਹੋ ਗਿਆ, ਅਗਿਆਨਤਾ ਦੀ ਧੁੰਧ ਦਾ ਪਸਾਰਾ ਵੀ ਖ਼ਤਮ ਹੋਣ ਲੱਗਾ। ਇਸ ਧਰਤੀ ਤੋਂ ਨਵੇਂ ਰਾਗ ਬੋਧ ਸੰਗੀਤ ਦੇ ਵਾਜੇ ਵੱਜਣ ਲੱਗੇ। ਜੋਗੀ-ਜੰਗਮ, ਇੰਦ੍ਰ, ਭਗਤ ਪ੍ਰਹਿਲਾਦ, ਬ੍ਰਹਮਾ ਦੇ ਪੁੱਤਰ ਸਨਕ, ਸਨੰਦਨ, ਸਨਤ ਕੁਮਾਰ, ਸਨਾਤਨ ਆਦਿ ਸਭ ਗਾਉਣ ਲੱਗੇ:
ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ॥
ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ॥
ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ॥
(ਅੰਗ ੧੩੮੯)