ਫਰੀਦਕੋਟ – ਫਰੀਦਕੋਟ-ਫਾਜ਼ਿਲਕਾ ਰੋਡ ‘ਤੇ ਪਿੰਡ ਕਰੀ-ਕਲਾਂ ਨੇੜੇ ਪੰਜਾਬ ਰੋਡਵੇਜ ਬੱਸ ਤੇ ਟੈਂਪੂ ਦੀ ਭਿਆਨਕ ਟੱਕਰ ਹੋਣ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਤੇ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।


ਜਾਣਕਾਰੀ ਮੁਤਾਬਕ ਫਿਰੋਜ਼ਪੁਰ -ਫਾਜ਼ਿਲਕਾ ਰੋਡ ‘ਤੇ ਪਿੰਡ ਕਰੀ-ਕਲਾਂ ਨੇੜੇ ਓਵਰਟੇਕ ਕਰਨ ਦੇ ਚੱਕਰ ‘ਚ ਪੰਜਾਬ ਰੋਡਵੇਜ ਬੱਸ ਦੀ ਟੱਕਰ ਟੈਂਪੂ ਨਾਲ ਗਈ।

ਇਸ ਹਾਦਸੇ ‘ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ, ਜਦ ਕਿ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਲੱਖਾਂ ਦੀ ਪੁਲਸ ਮੌਕੇ ‘ਤੇ ਪਹੁੰਚ ਚੁੱਕੀ ਹੈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।


Sikh Website Dedicated Website For Sikh In World