ਪੰਜਾਬ ‘ਚ ਵੱਡਾ ਸਿਆਸੀ ਧਮਾਕਾ, ਭਗਵੰਤ ਮਾਨ ਨੇ……..

ਪੰਜਾਬ ‘ਚ ਵੱਡਾ ਸਿਆਸੀ ਧਮਾਕਾ, ਭਗਵੰਤ ਮਾਨ ਨੇ……..


ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ:ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ।ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ।ਪੰਜਾਬ ਚ ਡਰੱਗ ਮਾਫ਼ੀਆ ਅਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖ਼ਿਲਾਫ਼ ਮੇਰੀ ਜੰਗ ਜਾਰੀ ਰਹੇਗੀ।ਪਰ ਇੱਕ ਸੱਚਾ ਪੰਜਾਬੀ ਹੋਣ ਦੇ ਨਾਤੇ…….।ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗਣ ਦੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਅਪਣੇ ਹੀ ਨੇਤਾਵਾਂ ਵਿਚਕਾਰ ਘਿਰਨ ਲੱਗੇ ਹਨ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ ‘ਚ ਲਿਖਤੀ ਮੁਆਫੀ ਮੰਗਣ ਤੋਂ ਬਾਅਦ ਪੰਜਾਬ ‘ਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਗਵੰਤ ਮਾਨ ਨੇ ਇਸ ਗੱਲ ਦੀ ਜਾਣਕਾਰੀ ਆਪਣੇ ਫੇਸਬੁੱਕ ਪੇਜ਼ ‘ਤੇ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੱਗ ਮਾਫੀਆ ਅਤੇ ਲੋਕਾਂ ਨਾਲ ਹੋ ਰਹੀ ਹਰ ਕਿਸਮ ਦੀ ਧੱਕੇਸ਼ਾਹੀ ਖਿਲਾਫ ਉਨ੍ਹਾਂ ਦੀ ਜੰਗ ਜਾਰੀ ਰਹੇਗੀ ਅਤੇ ਉਨ੍ਹਾਂ ਨੇ ਇਕ ਸੱਚਾ ਪੰਜਾਬੀ ਹੋਣ ਦੇ ਨਾਤੇ ਅਸਤੀਫਾ ਦਿੱਤਾ ਹੈ। ਕੇਜਰੀਵਾਲ ਦੀ ਮੁਆਫੀ ਤੋਂ ਬਾਅਦ ਪੰਜਾਬ ਦੇ ਆਪ ਆਗੂਆਂ ‘ਚ ਬਗਾਵਤ ਹੋ ਗਈ ਹੈ। ਭਗਵੰਤ ਮਾਨ ਦੇ ਨਾਲ-ਨਾਲ ਅਮਨ ਅਰੋੜਾ, ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੇ ਵੀ ਬਗਾਵਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ‘ਚ 16 ਮਾਰਚ ਨੂੰ ਪਾਰਟੀ ਦੀ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਜਾਵੇਗਾ।

error: Content is protected !!