ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਸਿੱਖਿਆ ਬੋਰਡ ਨੇ ਕੀਤਾ ਨਵਾਂ ਐਲਾਨ,ਜਾਣੋਂ:ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਇਸ ਨੇ ਆਪਣਾ ਰੰਗ ਵੀ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਮੌਜੂਦਾ ਸਮੇਂ ਪੈ ਰਹੀ ਅੱਤ ਦੀ ਧੁੰਦ ਕਾਰਨ ਨਿੱਤ ਦਿਨ ਵੱਡੇ ਸੜਕ ਹਾਦਸੇ ਵਾਪਰਨ ਦੀਆਂ ਮੰਦਭਾਗੀਆਂ ਖ਼ਬਰਾਂ ਆ ਰਹੀਆਂ ਹਨ।ਇਨ੍ਹਾਂ ਹਾਦਸਿਆਂ ਵਿਚ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ,ਜਿਨ੍ਹਾਂ ਵਿਚ ਅਧਿਆਪਕ ਅਤੇ ਛੋਟੇ ਬੱਚੇ ਵੀ ਸ਼ਾਮਲ ਹਨ।
ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਾਰੇ ਸਰਕਾਰੀ,ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ 9 ਨਵੰਬਰ ਤੋਂ 11 ਨਵੰਬਰ (ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਸਨ ਪਰ ਹੁਣ ਸਕੂਲਾਂ  ਦਾ ਸਮਾਂ ਬਦਲ ਦਿੱਤਾ ਹੈ।
ਜਿਸ ਵਿੱਚ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ ਅਤੇ ਸਿਰਫ਼ ਬਠਿੰਡਾ ‘ਚ 15 ਨਵੰਬਰ ਤੱਕ ਸਕੂਲ ਬੰਦ ਰਹਿਣਗੇ।
Sikh Website Dedicated Website For Sikh In World