ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ
ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ,ਛੇ ਗੁਰੂ ਸਾਹਿਬਾਨ ਨੂੰ ਗੁਰੂਆਈ ਤਿਲਕ ਲਗਉਣ ਵਾਲੇ ,ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰੁਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮਰਿਆਦਾ ਅਨੁਸਾਰ ਅਰਦਾਸ ਜੈਕਾਰਿਆਂ ਦੀ ਗੂੰਜ ‘ਚ ਆਰੰਭ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਹ ਸੇਵਾ ਕਾਰ ਸੇਵਾ ਸੰਪਰਦਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਕਾਰ ਸੇਵਾ ਦੇ ਸਬੰਧ ਵਿਚ ਗੁਰੂਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉੱਪਰੰਤ ਗੁਰਮਤਿ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ,ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ,ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ,ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਹੀ ਨਾਲ ਟੱਪ ਲਾ ਕੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦੀ ਰਸਮੀ ਅਰੰਭਤਾ ਕੀਤੀ।