ਮਸ਼ਹੂਰ ਪੰਜਾਬੀ ਗਾਇਕ ਨਸ਼ੀਲੀਆਂ ਦਵਾਈਆਂ ਅਤੇ ਗੈਰ ਕਾਨੂੰਨੀ ਹਥਿਆਰਾਂ ਨਾਲ ਗ੍ਰਿਫਤਾਰ, ਇਸ ਲਈ ਕਰਦਾ ਸੀ ਇਹ ….!
Famous Punjabi singer, accomplice held for possessing heroin, arms: ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਕ ਪੰਜਾਬੀ ਗਾਇਕ ਅਤੇ ਉਸ ਦੇ ਸਾਥੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਤੋਂ ਨਸ਼ੀਲੀਆਂ ਦਵਾਈਆਂ ਅਤੇ ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।
ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਪੰਜਾਬੀ ਗਾਇਕ ਗੁਰਜੰਟ ਸਿੰਘ (24) ਅਤੇ ਉਨ੍ਹਾਂ ਦੇ ਸਾਥੀ ਸੁਰਜੀਤ ਸਿੰਘ ਸ਼ਾਮਲ ਹਨ। ਉਨ੍ਹਾਂ ‘ਤੇ ਐਨ.ਡੀ.ਪੀ.ਐਸ. ਐਕਟ ਅਤੇ ਹਥਿਆਰ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
Famous Punjabi singer, accomplice held for possessing heroin, arms: ਐਸਟੀਐਫ ਨੇ ਚੈੱਕ ਬੈਰੀਕੇਡ ਤੋਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ, ਉਨ੍ਹਾਂ ਨੇ 1.5 ਕਿਲੋਗ੍ਰਾਮ ਹੈਰੋਇਨ, ਇਕ ਰਿਵਾਲਵਰ ਅਤੇ ਪੰਜ ਗੋਲੀਆਂ ਅਤੇ ਇਟਲੀ ਦੇ ਨੰਬਰ ਵਾਲਾ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਅਸਿਸਟੈਂਟ ਇੰਸਪੈਕਟਰ ਜਨਰਲ (ਏਆਈਜੀ), ਐਸਟੀਐਫ, ਮੁਖਵਿੰਦਰ ਸਿੰਘ ਭੁੱਲਰ ਨੇ ਮੀਡੀਆ ਨੂੰ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਅਫਗਾਨਿਸਤਾਨ, ਪਾਕਿਸਤਾਨ, ਵੈਨਕੂਵਰ (ਕੈਨੇਡਾ) ਅਤੇ ਦੁਬਈ (ਯੂਏਈ) ਵਿਚ ਵੀ ਨਸ਼ਾ ਤਸਕਰੀ ਕਰਦੇ ਸਨ।
ਭੁੱਲਰ ਨੇ ਕਿਹਾ ਕਿ ਗੁਰਜੰਟ, ਜਿਸਦੇ ਯੂਟਿਊਬ ਉੱਤੇ ਸੱਤ ਲੱਖ ਤੋਂ ਜ਼ਿਆਦਾ ਵਿਓੂਜ਼ ਹੁੰਦੇ ਹਨ, ਨੇ ਆਪਣੇ ਸੰਗੀਤ ਵੀਡੀਓਜ਼ ‘ਤੇ ਪੈਸਾ ਲਗਾਉਣ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨੀ ਸ਼ੁਰੂ ਕੀਤੀ।