ਪਟਿਆਲਾ (ਪਰਮੀਤ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੰਮਨ ਜਾਰੀ ਕਰਨ ਦਾ ਦੁਨੀਆ ਦੀ ਕਿਸੇ ਵੀ ਅਦਾਲਤ ਨੂੰ ਕੋਈ ਅਧਿਕਾਰ ਨਹੀਂ ਹੈ। ਅੱਜ ਪਿੰਡ ਆਲਮਪੁਰ ਪਹੁੰਚੇ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਰਿਕਾਰਡ ਸਿਰਫ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੇਖ ਸਕਦੀ ਹੈ। ਕਿਸੇ ਵੀ ਅਦਾਲਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੰਮਨ ਜਾਰੀ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਕਿਸੇ ਐਕਟ ਅਧੀਨ ਤੇ ਨਾ ਹੀ ਅਦਾਲਤ ਅਧੀਨ ਹੈ।
ਡੇਰਾ ਸੱਚਾ ਸੌਦਾ ਬਾਰੇ ਸਵਾਲ ਦੇ ਜਵਾਬ ਵਿਚ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਇਕ ਸਾਧਾਰਣ ਡੇਰਾ ਹੈ। ਇਸ ਦਾ ਕੋਈ ਧਰਮ ਜਾਂ ਦੀਨ-ਈਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕੋਰਟ ਤੇ ਕਾਨੂੰਨ ਦੇ ਅਧੀਨ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਅਧਿਕਾਰ ਖੇਤਰ ਦੀ ਉਲੰਘਣਾ ਕਰਨ ਬਾਰੇ ਸਵਾਲ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਕਹਿਣਾ ਸੀ ਕਿ ਜੋ ਕੋਈ ਵਿਅਕਤੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪਣੇ ਅਧਿਕਾਰ ਅਧੀਨ ਲੈਣ ਦਾ ਯਤਨ ਕਰੇ ਤਾਂ ਇਹ ਅਧਿਕਾਰ ਖੇਤਰ ਦੀ ਉਲੰਘਣਾ ਹੈ ਤੇ ਕਿਸੇ ਨੂੰ ਵੀ ਇਸ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।
ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਜੋ ਕਿ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ, ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਪੱਤਰ ਲਿਖ ਕੇ ਡੇਰਾ ਸਿਰਸਾ ਮੁਖੀ ਨੂੰ ਮੁਆਫ ਕਰ ਦੇਣ ਤੇ ਫਿਰ ਮੁਆਫੀ ਰੱਦ ਕਰਨ ਬਾਰੇ ਰਿਕਾਰਡ ਪੇਸ਼ ਕਰਨ ਵਾਸਤੇ ਕਿਹਾ ਗਿਆ ਸੀ। ਇਸ ਦੇ ਜਵਾਬ ਵਿਚ ਸ੍ਰੀ ਅਕਾਲ ਤਖਤ ਦੇ ਸਕੱਤਰ ਵੱਲੋਂ ਕਮਿਸ਼ਨ ਨੂੰ ਲਿਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਕਮਿਸ਼ਨ ਦੇ ਦਾਇਰੇ ਅਧੀਨ ਨਹੀਂ ਆਉਂਦਾ