ਸੰਸਦ ‘ਚ ਪਹਿਲੀ ਵਾਰ ਦਿੱਤੀ ਗਈ ਸ਼ਰਧਾਂਜਲੀ, ਸ਼ੇਅਰ ਜਰੂਰ ਕਰੋ ਜੀ…

ਪਟਿਆਲਾ- ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੀ ਸੰਸਦ ਵਿਚ ਬਾਬਾ ਜ਼ੋਰਵਾਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਰੱਖਿਆ। ਵਿਰੋਧੀ ਧਿਰ ਸਮੇਤ ਸਮੁੱਚੀਆਂ ਪਾਰਟੀਆਂ ਨੇ ਸੰਸਦ ਵਿਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

ਪਾਰਲੀਮੈਂਟ ਮੈਂਬਰਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਆਜ਼ਾਦ ਭਾਰਤ ਦੀ ਸੰਸਦ ਵਿਚ ਇਹ ਪਹਿਲਾ ਮੌਕਾ ਸੀ ਜਦੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ ਹੋਵੇ।

ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਾਸਾਨੀ ਹੈ। ਦੁਨੀਆ ਵਿਚ ਇਹ ਧਰਮ ਅਤੇ ਸਮੁੱਚੀ ਇਨਸਾਨੀਅਤ ਲਈ ਸਭ ਤੋਂ ਵੱਡੀ ਕੁਰਬਾਨੀ ਕਹੀ ਜਾ ਸਕਦੀ ਹੈ।

error: Content is protected !!