ਪੁਲਿਸ ਨੇ ਜ਼ੀਰਕਪੁਰ-ਪਟਿਆਲਾ ਹਾਈਵੇ ਤੋਂ ਹਨੀਪ੍ਰੀਤ ਨੂੰ ਕੀਤਾ ਗ੍ਰਿਫ਼ਤਾਰ ..ਗ੍ਰਿਫ਼ਤਾਰੀ ਤੋਂ ਬਾਅਦ ਹਨੀਪ੍ਰੀਤ ਤੋਂ ਤੁਰੰਤ ਪੁੱਛਗਿੱਛ ਸ਼ੁਰੂ ..
ਜਲਦ ਹੀ ਹਨੀਪ੍ਰੀਤ ਨੂੰ ਕੀਤਾ ਜਾਵੇਗਾ ਕੋਰਟ ‘ਚ ਪੇਸ਼ .. ਹਨੀਪ੍ਰੀਤ ਦੇ ਨਾਲ ਇੱਕ ਹੋਰ ਔਰਤ ਨੂੰ ਵੀ ਲਿਆ ਪੁਲਿਸ ਨੇ ਹਿਰਾਸਤ ‘ਚ ..
ਹਨੀਪ੍ਰੀਤ ਤੋਂ ਪੰਚਕੂਲਾ ਦੇ ਚੰਡੀਮੰਦਰ ਥਾਣੇ ‘ਚ ਪੁੱਛਗਿੱਛ ਕਰ ਰਹੀ ਹੈ ਪੁਲਸ…
honey preet by TadkaVideos
ਪੰਜਾਬ ਪੁਲਿਸ ਨੇ ਬਲਾਤਕਾਰ ਦੇ ਦੋਸ਼ ਵਿੱਚ ਕੈਦ ਕੱਟ ਰਹੇ ਰਾਮ ਰਹੀਮ ਦੀ ਕਥਿਤ ਧੀ ਹਨੀਪ੍ਰੀਤ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਹਨੀਪ੍ਰੀਤ ਨੂੰ ਹਰਿਆਣਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੰਜਬ ਪੁਲਿਸ ਨੇ ਅੱਜ 38 ਦਿਨਾਂ ਬਾਅਦ ਹਨੀਪ੍ਰੀਤ ਗ੍ਰਿਫਤਾਰ ਕਰ ਕੇ ਹਰਿਆਣਾ ਪੁਲਿਸ ਦੇ ਸਪੁਰਦ ਕਰ ਦਿੱਤਾ ਗਿਆ।
News haoneypreet by TadkaVideos
ਹਾਲਾਂਕਿ, ਹਰਿਆਣਾ ਪੁਲਿਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਵਿੱਚ ਪੰਜਾਬ ਪੁਲਿਸ ਨੇ ਕੋਈ ਭੂਮਿਕਾ ਨਿਭਾਈ ਹੈ। ਇਸ ਸਮੇਂ ਹਨੀਪ੍ਰੀਤ ਹਰਿਆਣਾ ਪੁਲਿਸ ਦੀ ਹਿਰਾਸਤ ਵਿੱਚ ਹੈ। ਹਨੀਪ੍ਰੀਤ ਨੂੰ ਜ਼ੀਰਕਪੁਰ-ਪਟਿਆਲਾ ਸੜਕ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਅੱਜ ਸਵੇਰੇ ਇਹ ਖ਼ਬਰਾਂ ਆਈਆਂ ਸਨ ਕਿ ਬਲਾਤਕਾਰੀ ਬਾਬੇ ਗੁਰਮੀਤ ਰਾਮ ਰਹੀਮ ਦੀ ਕਥਿਤ ਧੀ, ਪੰਚਕੂਲਾ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੀ ਹੈ। ਇੱਕ ਟੈਲੀਵਿਜ਼ਨ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਹਨੀਪ੍ਰੀਤ ਨੇ ਕਿਹਾ ਸੀ ਕਿ ਉਹ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਅਦਾਲਤ ਵਿੱਚ ਸਰੰਡਰ ਕਰੇਗੀ।
ਹਨੀਪ੍ਰੀਤ ਨੇ ਕਿਹਾ ਕਿ ਉਹ ਤਾਂ ਰਾਮ ਰਹੀਮ ਨਾਲ ਅਦਾਲਤ ਤਕ ਸਰਕਾਰੀ ਆਗਿਆ ਨਾਲ ਹੀ ਗਈ ਸੀ। ਹਨੀਪ੍ਰੀਤ ਨੇ ਆਪਣੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਤੇ ਕੁਝ ਡੇਰਾ ਪ੍ਰੇਮੀਆਂ ਵੱਲੋਂ ਡੇਰਾ ਮੁਖੀ ਤੇ ਉਸ ਦੇ ਨਾਜਾਇਜ਼ ਸਬੰਧ ਹੋਣ ਦਾ ਖੰਡਨ ਵੀ ਕੀਤਾ।
Sikh Website Dedicated Website For Sikh In World