ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਰਾਗੀ ਦੀ ਕੀਰਤਨ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਕੀਰਤਨ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ:

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਦੁੱਖ ਭਰੀ ਘਟਨਾ ਵਾਪਰੀ ਹੈ। ਪਵਿੱਤਰ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਅਮਰਜੀਤ ਸਿੰਘ ਝਾਂਸੀ ਨੂੰ ਕੀਰਤਨ ਕਰਦੇ ਵਕਤ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਤਬੀਅਤ ਇੱਕਦਮ ਢਿੱਲੀ ਹੋ ਗਈ, ਜਿਸ ਕਾਰਨ ਉਹ ਅਕਾਲ ਚਲਾਣਾ ਕਰ ਗਏ।
ਇਸ ਦੁੱਖਦਾਈ ਘਟਨਾ ਕਾਰਨ ਗੁਰਦੁਆਰਾ ਸਾਹਿਬ ‘ਚ ਸੋਗ ਦਾ ਮਾਹੌਲ ਹੈ ਅਤੇ ਵਾਹਿਗੁਰੂ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ ਗਈ ਹੈ।
ਹੋਰ ਵੇਰਵਿਆਂ ਦੀ ਉਡੀਕ ‘ਚ ..!
Sikh Website Dedicated Website For Sikh In World
				