ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ – ਦਰਬਾਰ ਸਾਹਿਬ ਜਾ ਰਹੀ ਸੰਗਤ ਨਾਲ ਹੋਇਆ ਭਿਆਨਕ ਖੂਨੀ ਹਾਦਸਾ
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਦੇ 2 ਮੈਂਬਰਾਂ ਹੋਈ ਮੌਤ,2 ਜ਼ਖਮੀ:ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਪਰਿਵਾਰ ਦਾ ਐਕਸੀਡੈਂਟ ਹੋ ਗਿਆ ਹੈ।
ਜਿਸ ਦੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਇਹ ਐਕਸੀਡੈਂਟ ਬਾਬਾ ਬਕਾਲਾ ਦੇ ਕੌਮੀ ਮਾਰਗ ‘ਤੇ ਸਥਿਤ ਪਿੰਡ ਉਮਰਾਨੰਗਲ ਨੇੜੇ ਡਿਜ਼ਾਇਰ ਕਾਰ ਅਤੇ ਟਿੱਪਰ ਵਿਚਕਾਰ ਹੋਇਆ ਹੈ।ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਇਹ ਪਰਿਵਾਰ ਅੱਜ ਡਿਜ਼ਾਇਰ ਕਾਰ ‘ਚ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਸੀ।
ਰਸਤੇ ਵਿੱਚ ਅਚਾਨਕ ਕਾਰ ਦੀ ਟਿੱਪਰ ਨਾਲ ਟੱਕਰ ਹੋ ਗਈ।ਇਸ ਟੱਕਰ ਵਿਚ ਕਾਰ ਸਵਾਰ ਇੱਕ ਮਹਿਲਾ ਅਤੇ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਈ।ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।
Sikh Website Dedicated Website For Sikh In World
				