ਹੁਣੇ ਹੁਣੇ ਪੰਜਾਬ ਚ ਹੋਇਆ ਵੱਡਾ ਕਤਲ ਕਾਂਡ
ਸਮਰਾਲਾ ਵਿਖੇ ਪਤੀ ਪਤਨੀ ਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ
ਸੁਖਦੇਵ ਸਿੰਘ (50) ਉਸ ਦੀ ਪਤਨੀ ਗੁਰਮੀਤ ਕੌਰ (48) ਤੇ ਪੁੱਤਰ ਹਰਜੋਤ ਸਿੰਘ (25) ਵਜੋਂ ਹੋਈ ਹੈ, ਜੋ ਪਿੰਡ ਚਹਿਲਾਂ ‘ਚ ਕਿਰਾਏ ਦੇ ਮਕਾਨ ‘ਚ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮੂਲ ਰੂਪ ‘ਚ ਫਤਿਹਗੜ੍ਹ ਸਾਹਿਬ ਦੇ ਪਿੰਡ ਮੀਰਪੁਰ ਦੇ ਰਹਿਣ ਵਾਲੇ ਸਨ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪੁਲਸ ਪਾਰਟੀ ਸਮੇਤ ਪਹੁੰਚੇ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਕਿਹਾ ਕਤਲ ਤੋਂ ਪਹਿਲਾਂ ਤਿੰਨਾਂ ਦੇ ਹੱਥ ਬੰਨ ਦਿੱਤੇ ਗਏ ਸਨ। 
ਫਿਲਹਾਲ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Sikh Website Dedicated Website For Sikh In World
