ਗੋਲੀ ਮਾਰ ਦੇਣੀ ਚਾਹੀਦੀ ਅਜਿਹੇ ਲੋਕਾਂ ਨੂੰ

ਲੁਧਿਆਣਾ (ਰਿਸ਼ੀ) : ਵਿਆਹ ਦੇ 2 ਮਹੀਨੇ ਬਾਅਦ ਮਾਸਟਰ ਤਾਰਾ ਸਿੰਘ ਕਾਲਜ ਦੀ ਲੈਕਚਰਾਰ ਦਾਜ ਦੀ ਬਲੀ ਚੜ੍ਹ ਗਈ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਸਹੁਰੇ ਧਿਰ ਦੇ 8 ਲੋਕਾਂ ਖਿਲਾਫ ਦਾਜ ਖਾਤਰ ਹੱਤਿਆ ਦੇ ਦੋਸ਼ ‘ਚ ਕੇਸ ਦਰਜ ਕੀਤਾ ਹੈ। ਥਾਣਾ ਇੰਚਾਰਜ ਵਿਜੇ ਕੁਮਾਰ ਅਨੁਸਾਰ ਮ੍ਰਿਤਕਾ ਦੀ ਪਛਾਣ ਰੀਤੂ (28) ਦੇ ਰੂਪ ਵਿਚ ਹੋਈ ਹੈ।

ਮ੍ਰਿਤਕਾ ਦੇ ਪਿਤਾ ਸਾਬਕਾ ਡੀ. ਏ. ਲੀਗਲ ਹਨ। ਪੁਲਸ ਨੂੰ ਦਿੱਤੇ ਬਿਆਨ ‘ਚ ਉਨ੍ਹਾਂ ਨੇ ਦੱਸਿਆ ਕਿ 2 ਮਹੀਨੇ ਪਹਿਲਾਂ ਆਪਣੀ ਬੇਟੀ ਦਾ ਵਿਆਹ ਦਾ ਵ੍ਰਿਦਾਵਨ ਰੋਡ ਦੇ ਰਹਿਣ ਵਾਲੇ ਗੌਰਵ ਨਾਲ ਕੀਤਾ ਸੀ ਪਰ ਵਿਆਹ ਤੋਂ ਬਾਅਦ ਹੀ ਬੇਟੀ ਨੂੰ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾਣ ਲੱਗਾ ਅਤੇ ਮਾਪੇ ਘਰ ਤੋਂ ਕਾਰ ਲਿਆਉਣ ਦੀ ਮੰਗ ਕੀਤੀ ਗਈ।

ਸਹੁਰਿਆਂ ਤੋਂ ਤੰਗ ਆ ਕੇ ਉਸ ਨੇ ਐਤਵਾਰ ਸਵੇਰੇ 11 ਵਜੇ ਘਰ ‘ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਨ੍ਹਾਂ ਨੂੰ ਤਾਂ ਮਾਮਲੇ ਬਾਰੇ ਉਦੋਂ ਪਤਾ ਲੱਗਾ ਜਦੋਂ ਸਹੁਰੇ ਪਰਿਵਾਰ ਵਲੋਂ ਫੋਨ ‘ਤੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ, ਜਿਸ ‘ਤੇ ਡੀ. ਐੱਮ. ਸੀ. ਹਸਪਤਾਲ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚ ਗਏ, ਜਿੱਥੇ ਸੋਮਵਾਰ ਸਵੇਰੇ ਉਸ ਨੇ ਦਮ ਤੋੜ ਦਿੱਤਾ।

ਪੁਲਸ ਅਨੁਸਾਰ ਮ੍ਰਿਤਕਾ ਦੇ ਪਤੀ ਗੌਰਵ, ਸਹੁਰੇ ਪ੍ਰਵੀਨ, ਸੱਸ ਕਮਲੇਸ਼, ਦਿਉਰ ਦਕਸ਼ ਸਮੇਤ 8 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!