ਨਵੀਂ ਦਿੱਲੀ— ਸੁਪਰੀਮ ਕੋਰਟ ਵਲੋਂ ਰਾਸ਼ਟਰੀ ਰਾਜਧਾਨੀ ਖੇਤਰ ‘ਚ ਪਟਾਕਿਆਂ ਦੀ ਵਿਕਰੀ ‘ਤੇ ਰੋਕ ਲਗਾਏ ਜਾਣ ਤੋਂ ਬਾਅਦ
ਦਿੱਲੀ ਪੁਲਸ ਨੇ 1,200 ਕਿ.ਗ੍ਰਾ. ਤੋਂ ਜ਼ਿਆਦਾ ਪਟਾਕੇ ਜ਼ਬਤ ਕੀਤੇ ਹਨ ਅਤੇ 29 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦਿੱਲੀ ਪੁਲਸ ਕਮਿਸ਼ਨਰ ਅਮੂਲਿਯ ਪਟਨਾਇਕ ਨੇ ਪੁਲਸ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਪਟਾਕਿਆਂ ਦੀ ਵਿਕਰੀ ‘ਤੇ ਰੋਕ ਨੂੰ ਸੁਨਿਸ਼ਚਿਤ ਕਰੇ।
ਜਿਸ ਦੌਰਾਨ ਸਥਿਤੀ ‘ਤੇ ਨਿਗਰਾਨੀ ਰੱਖਣ ਲਈ ਜ਼ਿਲ੍ਹਿਆਂ ‘ਚ ਵਿਸ਼ੇਸ਼ ਦਲ ਗਠਤ ਕੀਤੇ ਗਏ ਹਨ। ਦਿੱਲੀ ਪੁਲਸ ਦੇ ਜਨਸਪੰਰਕ ਅਧਿਕਾਰੀ ਮਧੁਰ ਵਰਮਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੁਲਸ ਨੇ 1,241 ਕਿ.ਗ੍ਰਾ ਪਟਾਕੇ ਜ਼ਬਤ ਕੀਤੇ ਹਨ।
ਇਸ ਦੇ ਨਾਲ ਹੀ 29 ਐਫ. ਆਈ. ਆਰ. ਦਰਜ ਕੀਤੀਆਂ ਅਤੇ 29 ਲੋਕਾਂ ਨੂੰ ਗ੍ਰਿਫਤਾਰ ਕੀਤਾ।