ਨਾਭਾ (ਰਾਹੁਲ ਖੁਰਾਣਾ) : ਨਾਭਾ ‘ਚ ਸਥਿਤ ਗੁਰਦੁਆਰਾ ਟਿੱਬੀ ਸਾਹਿਬ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਲੰਗਰ ਛਕਾਉਣ ਨੂੰ ਲੈ ਕੇ ਕਮੇਟੀ ਮੈਂਬਰਾਂ ਅਤੇ ਲਾਂਗਰੀ ਵਿਚਕਾਰ ਵਿਵਾਦ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਪਹਿਲਾਂ ਤਾਂ ਲਾਂਗਰੀ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਉਸ ਦੀ ਉਂਗਲ ਹੀ ਵੱਢ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ ਲਾਂਗਰੀ ਜਗਪਾਲ ਸਿੰਘ ਦਾ ਆਪਣੇ ਰਿਸ਼ਤੇਦਾਰਾਂ ਨੂੰ ਲੰਗਰ ਛਕਾਉਣ ਨੂੰ ਲੈ ਕੇ ਕਮੇਟੀ ਮੈਂਬਰਾਂ ਜਤਿੰਦਰ ਸਿੰਘ ਅਤੇ ਦਰਸ਼ਨ ਸਿੰਘ ਨਾਲ ਵਿਵਾਦ ਹੋ ਗਿਆ। ਦੇਖਦੇ ਹੀ ਦੇਖਦੇ ਵਿਵਾਦ ਇੰਨਾ ਵੱਧ ਗਿਆ ਕਿ ਜਤਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਲਾਂਗਰੀ ਦੀ ਕੁੱਟਮਾਰ ਕਰ ਦਿੱਤੀ। ਇਸ ਵਿਵਾਦ ਦੌਰਾਨ ਜਤਿੰਦਰ ਸਿੰਘ ਨੇ ਲਾਂਗਰੀ ਜਗਪਾਲ ਸਿੰਘ ਦੀ ਮੂੰਹ ਨਾਲ ਉਂਗਲ ਹੀ ਵੱਢ ਦਿੱਤੀ ਅਤੇ ਵੱਢੀ ਉਂਗਲ ਜ਼ਮੀਨ ‘ਤੇ ਡਿੱਗ ਪਈ।
ਘਟਨਾ ਤੋਂ ਬਾਅਦ ਲਾਂਗਰੀ ਜਗਪਾਲ ਸਿੰਘ ਨੂੰ ਤੁਰੰਤ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Sikh Website Dedicated Website For Sikh In World