Punjab smog condition worsens: ਵੱਧਦੇ ਪ੍ਰਦੂਸ਼ਣ ਅਤੇ ਧੁੰਦ ਦੇ ਕਹਿਰ ਨੇ ਪੰਜਾਬ, ਦਿੱਲੀ ਅਤੇ ਹਰਿਆਣਾ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ। ਹਾਲਾਤ ਅਜਿਹੇ ਹੋ ਗਏ ਹਨ ਕਿ ਵਿਜ਼ੀਬਿਲਟੀ ਘੱਟਦੀ ਜਾ ਰਹੀ ਹੈ ਅਤੇ ਸ਼ਾਮ ਅਤੇ ਸਵੇਰ ਸਮੇਂ ਕੁਝ ਵੀ ਨਜ਼ਰ ਨਹੀਂ ਆਉਂਦਾ। ਇਸ ਧੁੰਦ ਕਾਰਨ ਹੋਏ ਐਕਸੀਡੈਂਟਾਂ ਦੀ ਗਿਣਤੀ ਅਤੇ ਮੌਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਅਜਿਹੇ ‘ਚ ਮੌਸਮ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਅਗਲੇ 48 ਘੰਟੇ ‘ਚ ਸਫਰ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਆਉਣ ਵੱਲੇ ਕੁਝ 48 ਘੰਟੇ ‘ਚ ਵਿਜ਼ੀਬਿਲਟੀ 0 ਹੋਵੇਗੀ ਜਿਸ ਕਾਰਨ ਐਕਸੀਡੈਂਟ ਹੋਣ ਦਾ ਖਦਸ਼ਾ ਵੱਧ ਸਕਦਾ ਹੈ।
Punjab smog condition worsens: ਉਹਨਾਂ ਵੱਲੋਂ ਜਾਰੀ ਚਿਤਾਵਨੀ ‘ਚ ਕਿਹਾ ਗਿਆ ਹੈ ਕਿ ਇਸ ਸਮੇਂ ਜਾਂ ਤਾਂ ਸਫਰ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਸਫਰ ਬਹੁਤ ਜ਼ਰੂਰੀ ਹੈ ਤਾਂ ਸਵੇਰੇ ਅਤੇ ਸ਼ਾਮ ਸਫਰ ਕਰਨ ਤੋਂ ਬਚਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਆਉਣ ਵਾਲੇ ਸਮੇਂ ‘ਚ ਵਿਜ਼ੀਬਿਲਟੀ ਹੁਣ ਤੋਂ ਘੱਟ ਹੋ ਜਾਵੇਗੀ ਅਤੇ ਸੰਘਣੀ ਧੁੰਦ ਨਾਲ ਜੋਹਰੇ ਦਾ ਜਹਿਰ ਇਸ ਤਰ੍ਹਾਂ ਹੀ ਬਰਸਦਾ ਰਹੇਗਾ।
ਇਸ ਤੋਂ ਇਲਾਵਾ ਆਉਣ ਵਾਲੇ ਤਿੰਨ ਦਿਨਾਂ ਲਈ ਸੂਬੇ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਵੀ ਫੈਸਲਾ ਲਿਆ ਗਿਆ ਹੈ।