ਪੰਜਾਬ ਵਿਚ ਸੰਘਣੀ ਧੁੰਦ ਕਾਰਨ ਵਾਪਰ ਰਹੇ ਭਿਆਨਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ।
ਬਠਿੰਡਾ ਵਿਚ ਸੰਘਣੀ ਧੁੰਦ ਕਾਰਨ ਨਿਰਮਾਣ ਅਧੀਨ ਓਵਰਬ੍ਰਿਜ ‘ਤੇ ਵਾਪਰੇ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਾਰ ਦੇ ਟਕਰਾਉਣ ਕਾਰਨ ਵਾਪਰਿਆ ਹੈ।
ਹਾਦਸੇ ਤੋਂ ਬਾਅਦ ਮੌਕੇ ‘ਤੇ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਦੋ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸਣਯੋਗ ਹੈ ਕਿ ਬੀਤੀ 8 ਤਾਰੀਕ ਨੂੰ ਬਠਿੰਡਾ-ਰਾਮਪੁਰਾ ਰੋਡ ‘ਤੇ ਆਦੇਸ਼ ਹਸਪਤਾਲ ਨੇੜੇ ਵਾਪਰੇ ਭਿਆਨਕ ਹਾਦਸੇ ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ ਸੀ।
Sikh Website Dedicated Website For Sikh In World

